ਸਿਵਲ ਹਸਪਤਾਲ ਵਿੱਚ ਮੁਫ਼ਤ ਰਸੋਈ ਦਾ ਉਦਘਾਟਨ
ਸਰਵ ਭਾਰਤੀ ਸੇਵਾ ਸਮਿਤੀ ਧੂਰੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਮੁਫ਼ਤ ਖਾਣਾ ਮੁਹੱਈਆ ਕਰਵਾਉਣ ਲਈ ਮੁਫ਼ਤ ਰਸੋਈ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਸੋਈ ਦੀ ਸ਼ੁਰੂਆਤ ਪ੍ਰਧਾਨ ਰਾਕੇਸ਼ ਕੁਮਾਰ ਗਰਗ ਦੀ ਅਗਵਾਈ ਹੇਠ ਕੀਤੀ...
ਸਰਵ ਭਾਰਤੀ ਸੇਵਾ ਸਮਿਤੀ ਧੂਰੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਮੁਫ਼ਤ ਖਾਣਾ ਮੁਹੱਈਆ ਕਰਵਾਉਣ ਲਈ ਮੁਫ਼ਤ ਰਸੋਈ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਸੋਈ ਦੀ ਸ਼ੁਰੂਆਤ ਪ੍ਰਧਾਨ ਰਾਕੇਸ਼ ਕੁਮਾਰ ਗਰਗ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਸੰਤ ਆਤਮਾ ਨੰਦ ਜੀ ਭੂਰੀ ਵਾਲੇ ਨੇ ਹਾਜ਼ਰੀ ਭਰੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਲਘੂ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਸਮਿਤੀ ਵੱਲੋਂ ਸਮਾਜ ਦੇ ਹਿੱਤ ਵਿੱਚ ਕੀਤਾ ਜਾ ਰਿਹਾ ਇਹ ਯਤਨ ਕਾਬਿਲ-ਏ-ਤਾਰੀਫ਼ ਹੈ। ਸਮਾਰੋਹ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਰਾਈਸਿਲਾ ਦੇ ਡਾਇਰੈਕਟਰ ਵਿਜੈ ਗੋਇਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਮੰਡੇਰ, ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਲੂ ਤੇ ਆੜ੍ਹਤੀਆ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਸਮਰਾ ਹਾਜ਼ਰ ਸਨ। ਪ੍ਰਧਾਨ ਰਾਕੇਸ਼ ਗਰਗ ਨੇ ਦੱਸਿਆ ਸਵੇਰ ਦੇ ਸਮੇਂ ਚਾਹ, ਰਸ ਅਤੇ ਰੋਟੀ, ਦੁਪਹਿਰ ਵੇਲੇ ਰੋਟੀ, ਖਿਚੜੀ ਜਾਂ ਦਲੀਆ, ਸ਼ਾਮ ਨੂੰ ਚਾਹ ਅਤੇ ਰਾਤ ਨੂੰ ਰੋਟੀ-ਦਾਲ ਦੀ ਵਿਵਸਥਾ ਕੀਤੀ ਗਈ ਹੈ।