ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੜਕ ਹਾਦਸਿਆਂ ਦੇ ਜ਼ਖਮੀਆਂ ਲਈ ਫ਼ਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਉਪਲਬਧ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 12 ਜਨਵਰੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ...
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 12 ਜਨਵਰੀ

Advertisement

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅੰਜੂ ਸਿੰਗਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ 7 ਸਰਕਾਰੀ ਹਸਪਤਾਲਾਂ ਤੋਂ ਇਲਾਵਾ 8 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਡਿਪਟੀ ਮੈਡੀਕਲ ਕਮਿਸ਼ਨਰ-ਕਮ -ਨੋਡਲ ਅਫਸਰ ਡਾ. ਵਿਕਾਸ ਧੀਰ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ।

Advertisement
Show comments