ਆਜ਼ਾਦੀ ਘੁਲਾਟੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਜਾਰੀ ਕਰਨ ਦੀ ਮੰਗ
ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਪੰਜਾਬ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਹੜ੍ਹ ਪੀੜਤਾਂ ਲਈ ਫੌਰੀ ਮੁਆਵਜ਼ੇ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸਰਪ੍ਰਸਤ ਹਰਿੰਦਰ ਪਾਲ ਸਿੰਘ ਖਾਲਸਾ ਅਤੇ ਸੁਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਕਾਰਨ...
Advertisement
ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਪੰਜਾਬ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਹੜ੍ਹ ਪੀੜਤਾਂ ਲਈ ਫੌਰੀ ਮੁਆਵਜ਼ੇ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸਰਪ੍ਰਸਤ ਹਰਿੰਦਰ ਪਾਲ ਸਿੰਘ ਖਾਲਸਾ ਅਤੇ ਸੁਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਕਾਰਨ ਕਿਸਾਨਾਂ- ਮਜ਼ਦੂਰਾਂ, ਪਿੰਡਾਂ ਤੇ ਛੋਟੇ ਦੁਕਾਨਦਾਰਾਂ ਤੇ ਘਰਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਘਰ ਢਹਿ ਗਏ, ਫਸਲਾਂ ਤਬਾਹ ਹੋ ਗਈਆਂ, ਪਿੰਡਾਂ ਵਿਚ ਛੋਟੇ ਦੁਕਾਨਦਾਰਾਂ ਦੀਆਂ ਦੁਕਾਨਾਂ ਦਾ ਸਾਮਾਨ ਪਾਣੀ ’ਚ ਰੁੜ੍ਹ ਗਿਆ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁਸੀਬਤ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਤੁਰੰਤ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ 1400 ਦੇ ਕਰੀਬ ਪਿੰਡ ਤਬਾਹ ਹੋਏ ਗਏ ਹਨ , ਕਈ ਜਾਨਾਂ ਵੀ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਵੱਡੀ ਮੁਸੀਬਤ ਵਿਚ ਦਿਲ ਖੋਲ੍ਹ ਕੇ ਪੰਜਾਬ ਲਈ ਵੱਡਾ ਆਰਥਿਕ ਪੈਕੇਜ ਦਿੱਤਾ ਜਾਵੇ। ਇਸ ਮੌਕੇ ਜਥੇਬੰਦੀ ਦੇ ਆਗੂ ਮੇਜਰ ਸਿੰਘ ਬਰਨਾਲਾ, ਸਚਿਨ ਮਨਚੰਦਾ ਲੁਧਿਆਣਾ ,ਅਜੀਤਪਾਲ ਪਾਲੀ, ਰਘਵੀਰ ਸਿੰਘ ਜਟਾਣਾ, ਜਗਜੀਤ ਸਿੰਘ, ਮਾਸਟਰ ਅਵਤਾਰ ਸਿੰਘ ਰਾਏਕੋਟ ਤੇ ਜਸਵਿੰਦਰ ਸਿੰਘ ਸਮਰਾਲਾ ਆਦਿ ਹਾਜ਼ਰ ਸਨ।
Advertisement
Advertisement