ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਧਰਨਾ ਜਾਰੀ
ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਵੱਲੋਂ ਧਰਨਾ ਸੱਤਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਸਰਪ੍ਰਸਤ ਹਰਿੰਦਰ ਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਇਹ ਦੇਸ਼ ਦੀ ਇਤਿਹਾਸਕ ਤੌਰ ’ਤੇ ਪਹਿਲੀ ਐਸੀ ਸਰਕਾਰ ਹੈ ਜਿਸ ਦੇ ਰਾਜ ਵਿੱਚ ਹਰ...
Advertisement
ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਵੱਲੋਂ ਧਰਨਾ ਸੱਤਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਸਰਪ੍ਰਸਤ ਹਰਿੰਦਰ ਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਇਹ ਦੇਸ਼ ਦੀ ਇਤਿਹਾਸਕ ਤੌਰ ’ਤੇ ਪਹਿਲੀ ਐਸੀ ਸਰਕਾਰ ਹੈ ਜਿਸ ਦੇ ਰਾਜ ਵਿੱਚ ਹਰ ਵਰਗ ਦੁਖੀ ਹੈ। ਜਿਨ੍ਹਾਂ ਪਰਿਵਾਰਾਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ, ਅੱਜ ਉਹੀ ਸਰਕਾਰਾਂ ਦੇ ਦਰਵਾਜ਼ਿਆਂ ’ਤੇ ਧਰਨੇ ਦੇਣ ਲਈ ਮਜਬੂਰ ਹਨ। ਸੱਤ ਦਿਨ ਹੋ ਗਏ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਕੋਈ ਸਾਰ ਨਹੀਂ ਲਈ। ਇਸ ਮੌਕੇ ਸੂਬਾ ਪ੍ਰਧਾਨ ਚਤਿੰਨ ਸਿੰਘ (ਮਾਨਸਾ) ਨੇ ਐਲਾਨ ਕੀਤਾ ਕਿ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਤੋਂ ਫਰੀਡਮ ਫਾਇਟਰ ਪਰਿਵਾਰ ਸੁਨਾਮ ਪਹੁੰਚਣਗੇ। ਸਰਕਾਰ ਨੂੰ ਜਗਾਉਣ ਲਈ ਸ਼ਹਿਰ ਵਿੱਚ ਵੱਡਾ ਮਾਰਚ ਕੱਢਿਆ ਜਾਵੇਗਾ।
Advertisement
Advertisement
Advertisement
×

