DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਦਾ ਧਰਨਾ ਜਾਰੀ

ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵੱਲੋਂ ਸਥਾਨਕ ਸ਼ਹਿਰ ਸਥਿਤ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਗਾਇਆ ਗਿਆ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਕੜਾਕੇ ਦੀ ਠੰਢ ਵਿੱਚ ਦਿਨ-ਰਾਤ ਚੱਲ ਰਹੇ ਇਸ ਸੰਘਰਸ਼ ਦੌਰਾਨ ਸੰਸਥਾ ਦੇ...

  • fb
  • twitter
  • whatsapp
  • whatsapp
Advertisement
ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵੱਲੋਂ ਸਥਾਨਕ ਸ਼ਹਿਰ ਸਥਿਤ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਗਾਇਆ ਗਿਆ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਕੜਾਕੇ ਦੀ ਠੰਢ ਵਿੱਚ ਦਿਨ-ਰਾਤ ਚੱਲ ਰਹੇ ਇਸ ਸੰਘਰਸ਼ ਦੌਰਾਨ ਸੰਸਥਾ ਦੇ ਸੂਬਾ ਪ੍ਰਧਾਨ ਚਤਿੰਨ ਸਿੰਘ ਮਾਨਸਾ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਫਰੀਡਮ ਫਾਈਟਰਾਂ ਦੇ ਪਰਿਵਾਰ ਅੱਜ ਆਪਣੀਆਂ ਮੰਗਾਂ ਲਈ ਧਰਨਿਆਂ ’ਤੇ ਬੈਠਣ ਲਈ ਮਜਬੂਰ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਲਕੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਮੌਕੇ ਪੂਰੇ ਪੰਜਾਬ ਤੋਂ ਫਰੀਡਮ ਫਾਈਟਰ ਪਰਿਵਾਰ ਧਰਨੇ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੁਨਾਮ ਸ਼ਹਿਰ ਵਿੱਚ ਮਾਰਚ ਕਰ ਕੇ ਸੁੱਤੀ ਸਰਕਾਰ ਨੂੰ ਜਗਾਇਆ ਜਾਵੇਗਾ। ਸੰਸਥਾ ਦੇ ਸਕੱਤਰ ਭਰਪੂਰ ਸਿੰਘ ਰੰਘੜਿਆਲ ਨੇ ਸਾਰੇ ਫਰੀਡਮ ਫਾਈਟਰ ਪਰਿਵਾਰਾਂ ਨੂੰ ਅਪੀਲ ਕੀਤੀ ਕਿ 23 ਜਨਵਰੀ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸੁਨਾਮ ਪੁੱਜ ਕੇ ਨੇਤਾ ਜੀ ਦਾ ਜਨਮ ਦਿਹਾੜਾ ਪੂਰੇ ਜੋਸ਼ ਨਾਲ ਮਨਾਇਆ ਜਾਵੇ। ਆਲ ਇੰਡੀਆ ਕਮੇਟੀ ਮੈਂਬਰ ਅਜੀਤਪਾਲ ਪਾਲੀ ਨੇ ਸਾਰੀਆਂ ਸਿਆਸੀ ਤੇ ਸਮਾਜਸੇਵੀ ਸੰਸਥਾਵਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisement
Advertisement
×