ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹਲਾਕ ਹੋਏ ਨੌਜਵਾਨ ਦਾ ਸਸਕਾਰ

ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹਲਾਕ ਹੋਏ ਨੌਜਵਾਨ ਦਾ ਸਸਕਾਰ

ਦਲਜੀਤ ਸਿੰਘ ਦੀ ਫਾਈਲ ਫੋਟੋ।

ਪੱਤਰ ਪੇ੍ਰਕ

ਭਵਾਨੀਗੜ੍ਹ, 17 ਅਕਤੂਬਰ

ਕੁਝ ਦਿਨ ਪਹਿਲਾਂ ਕੈਨੇਡਾ ’ਚ ਵਾਪਰੇ ਸੜਕ ਹਾਦਸੇ ਵਿੱਚ ਨੇੜਲੇ ਪਿੰਡ ਝਨੇੜੀ ਦੇ ਇੱਕ ਨੌਜਵਾਨ ਦਲਜੀਤ ਸਿੰਘ (28) ਪੁੱਤਰ ਬੀਰਬਲ ਦੀ ਮੌਤ ਹੋ ਗਈ ਸੀ। ਦਲਜੀਤ ਸਿੰਘ ਦੀ ਮ੍ਰਿਤਕ ਦੇਹ ਬੀਤੀ ਰਾਤ ਪਿੰਡ ਝਨੇੜੀ ਵਿਖੇ ਲਿਆਂਦੀ ਗਈ ਸੀ ਅਤੇ ਅੱਜ ਸਵੇਰੇ ਉਸ ਦਾ ਸਸਕਾਰ ਕੀਤਾ ਗਿਆ। ਇਸ ਸਬੰਧੀ ਸਾਬਕਾ ਸਰਪੰਚ ਗੁਰਤੇਜ ਸਿੰਘ ਝਨੇੜੀ ਨੇ ਦੱਸਿਆ ਕਿ ਦਲਜੀਤ ਸਿੰਘ ਬਹੁਤ ਹੀ ਹੋਣਹਾਰ ਤੇ ਆਪਣੇ ਮਾਪਿਆਂ ਦਾ ਇਕੱਲਾ ਪੁੱਤਰ ਸੀ, ਜੋ ਦਸੰਬਰ 2018 ’ਚ ਕਨੇਡਾ ਗਿਆ ਸੀ। ਉਸ ਦਾ ਤਿੰਨ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਝਨੇੜੀ ਨੇ ਦੱਸਿਆ ਕਿ 17 ਸਤੰਬਰ ਨੂੰ ਦਲਜੀਤ ਸਿੰਘ ਟਰਾਲੇ ’ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ਦਾ ਬ੍ਰਹਮਟਨ ਨੇੜੇ ਟਰੱਕ ਟਰਾਲੇ ਨਾਲ ਹਾਦਸਾ ਵਾਪਰ ਗਿਆ ਤੇ ਉਹ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਸਸਕਾਰ ਮੌਕੇ ਪਰਿਵਾਰ ਨਾਲ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼