ਸ਼ਹੀਦ ਕਿਸਾਨ ਨਿਹੰਗ ਜੰਗੀਰ ਸਿੰਘ ਦਾ ਅੰਤਿਮ ਸੰਸਕਾਰ

* ਪ੍ਰਸ਼ਾਸਨ ਵੱਲੋਂ ਸਸਕਾਰ ਮੌਕੇ ਆਰਥਿਕ ਮਦਦ ਨਾ ਦੇਣ ਕਾਰਨ ਰੋਸ

ਸ਼ਹੀਦ ਕਿਸਾਨ ਨਿਹੰਗ ਜੰਗੀਰ ਸਿੰਘ ਦਾ ਅੰਤਿਮ ਸੰਸਕਾਰ

ਸ਼ਹੀਦ ਕਿਸਾਨ  ਜਗੀਰ ਸਿੰਘ ਨੂੰ ਅੰਤਮ ਵਿਦਾਇਗੀ ਦਿੰਦੇ ਹੋਏ ਕਿਸਾਨ ਆਗੂ ।

ਰਮੇਸ਼ ਭਾਰਦਵਾਜ 

ਲਹਿਰਾਗਾਗਾ, 17 ਜਨਵਰੀ

 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦਿੱਲੀ ਦੇ ਟਿਕਰੀ ਬਾਰਡਰ ’ਤੇ  ਸ਼ਹੀਦ ਹੋਏ ਕਿਸਾਨ ਨਿਹੰਗ   ਜੰਗੀਰ ਸਿੰਘ ਖ਼ਾਲਸਾ ਦਾ ਅੱਜ ਪਿੰਡ ਛਾਜਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਮ ਸੰਸਕਾਰ  ਕਰ ਦਿੱਤਾ ਗਿਆ ਪਰ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਇਸ ਮੌਕੇ  ਨਹੀਂ ਪਹੁੰਚਿਆਂ ।ਸ਼ਹੀਦ  ਕਿਸਾਨ   ਜੰਗੀਰ ਸਿੰਘ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਭਤੀਜੇ ਜਗਤਾਰ ਸਿੰਘ ਤਾਰੀ   ਵੱਲੋਂ ਦਿੱਤੀ ਗਈ।ਇਸ ਮੌਕੇ ਸੈਂਕੜੇ ਕਿਸਾਨਾਂ ਵੱਲੋਂ  ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਦਰਬਾਰਾ ਸਿੰਘ ਛਾਜਲਾ  ,ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਸੰਤ ਰਾਮ ਸਿੰਘ ਛਾਜਲੀ  ਨੇ ਆਪਣੀਆਂ ਆਪਣੀਆਂ ਯੂਨੀਅਨ ਦੇ ਝੰਡੇ ਮ੍ਰਿਤਕ ਦੀ ਦੇਹ ’ਤੇ ਪਾ ਕੇ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ  ।ਇਸ ਮੌਕੇ ਕਿਸਾਨ  ਆਗੂਆਂ ਨੇ ਕਿਹਾ ਕਿ  ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਕਿਸਾਨਾਂ ਨੂੰ ਦਿੱਤੀ ਜਾਂਦੀ ਆਰਥਿਕ ਮਦਦ  ਦਾ ਭਰੋਸਾ ਤਾਂ ਪਰਿਵਾਰ ਨੂੰ ਦਿੱਤਾ ਗਿਆ ਹੈ ਪਰ ਮ੍ਰਿਤਕ  ਕਿਸਾਨ ਦੇ ਸਸਕਾਰ ਮੌਕੇ  ਪ੍ਰਸ਼ਾਸਨ ਵੱਲੋਂ ਕੋਈ ਰਾਸ਼ੀ ਦਾ ਚੈੱਕ ਨਹੀਂ ਦਿੱਤਾ ਗਿਆ ਜਿਸ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਵਿਚ ਰੋਸ ਦੀ ਲਹਿਰ ਦੇਖੀ ਗਈ  ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All