Games: ਖੋ ਖੋ: ਪਟਿਆਲਾ ਨੇ ਬਠਿੰਡੇ ਨੂੰ ਹਰਾਇਆ
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-14 ਲੜਕੀਆਂ ਦਾ ਖੋ ਖੋ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿੱਚ ਸ਼ੁਰੂ ਹੋ ਗਿਆ। ਡੀ ਐੱਸ ਸੀ ਡਾ. ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ। ਅੱਜ ਦੇ ਮੁਕਾਬਲਿਆਂ ਵਿੱਚ ਪਟਿਆਲੇ ਨੇ ਬਠਿੰਡੇ ਨੂੰ, ਸੰਗਰੂਰ ਨੇ ਮਾਨਸਾ ਨੂੰ,...
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-14 ਲੜਕੀਆਂ ਦਾ ਖੋ ਖੋ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿੱਚ ਸ਼ੁਰੂ ਹੋ ਗਿਆ। ਡੀ ਐੱਸ ਸੀ ਡਾ. ਦਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ। ਅੱਜ ਦੇ ਮੁਕਾਬਲਿਆਂ ਵਿੱਚ ਪਟਿਆਲੇ ਨੇ ਬਠਿੰਡੇ ਨੂੰ, ਸੰਗਰੂਰ ਨੇ ਮਾਨਸਾ ਨੂੰ, ਫ਼ਤਿਹਗੜ੍ਹ ਸਾਹਿਬ ਨੇ ਹੁਸ਼ਿਆਰਪੁਰ ਨੂੰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਗੁਰਦਾਸਪੁਰ ਨੂੰ, ਫ਼ਾਜ਼ਿਲਕਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾਇਆ। ਖੋ ਖੋ ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜੇਸ਼ ਗਰਗ, ਟੂਰਨਾਮੈਂਟ ਦੇ ਅਬਜ਼ਰਵਰ ਇੰਦਰਜੀਤ ਸਿੰਘ ਵੜੈਚ, ਸਰਪੰਚ ਇਕਬਾਲ ਖ਼ਾਨ, ਸੁਖਵੰਤ ਸਿੰਘ, ਸੁਖਦੀਪ ਸਿੰਘ ਕੋਚ, ਰਾਜਪਾਲ ਸਿੰਘ, ਚਮਕੌਰ ਸਿੰਘ, ਅਮਨਿੰਦਰ ਸਿੰਘ ਬਾਬਾ, ਦਵਿੰਦਰ ਸਿੰਘ ਵਿਰਕ, ਬਲਵਿੰਦਰ ਸਿੰਘ ਜੱਸਲ, ਰਾਕੇਸ਼ ਅਰੋੜਾ, ਕੁਲਵੰਤ ਸਿੰਘ, ਸਰਬਜੀਤ ਸਿੰਘ, ਨਿਰੰਜਨ ਸਿੰਘ, ਮੱਖਣ ਸਿੰਘ, ਨਵਜੋਤ ਸਿੰਘ, ਜਸਵੰਤ ਸਿੰਘ, ਗੁਰਪਿਆਰ ਸਿੰਘ, ਕੁਲਦੀਪ ਕੌਰ (ਸਲੈਕਟਰ), ਨਵਦੀਪ ਕੌਰਨਿਧੀ ਸ਼ਰਮਾ, ਹਰਦੀਪ ਕੌਰ, ਵਿਨੋਦ ਕੁਮਾਰ, ਬਲਕਾਰ ਸਿੰਘ, ਹਰਜੀਤ ਸਿੰਘ, ਗੁਰਦੀਪ ਸਿੰਘ, ਦੀਦਾਰ ਸਿੰਘ, ਰਾਮ ਕੁਮਾਰ, ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

