ਮੱਝਾਂ ਚੋਰੀ ਕਰਨ ਵਾਲਾ ਗਰੋਹ ਕਾਬੂ
ਲਹਿਰਾਗਾਗਾ ਪੁਲੀਸ ਨੇ ਮੱਝਾਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਨੂੰ ਕਾਬੂ ਕੀਤਾ ਹੈ। ਥਾਣਾ ਸਦਰ ਦੇ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਲਹਿਰਾ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇਕ ਗੱਡੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਯੂਪੀ...
Advertisement
ਲਹਿਰਾਗਾਗਾ ਪੁਲੀਸ ਨੇ ਮੱਝਾਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਨੂੰ ਕਾਬੂ ਕੀਤਾ ਹੈ। ਥਾਣਾ ਸਦਰ ਦੇ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਲਹਿਰਾ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇਕ ਗੱਡੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਯੂਪੀ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਖ਼ਿਲਾਫ਼ ਚੋਰੀ ਦੇ ਮਾਮਲੇ ਦਰਜ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਚੋਰ ਪੰਜਾਬ ਵਿੱਚ ਆ ਕੇ ਮੱਝਾਂ ਚੋਰੀ ਕਰਨ ਮਗਰੋਂ ਯੂਪੀ ਵਿੱਚ ਵੇਚ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਪਿੰਡ ਕਾਲਵੰਜਾਰਾ ਵਿੱਚ ਮੱਝਾਂ ਚੋਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ। ਇਸ ਮਗਰੋਂ ਜਦੋਂ ਇਹ ਵਿਅਕਤੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਜਵਾਹਰਵਾਲਾ ਵਿੱਚ ਵਾਰਦਾਤ ਕਰਨ ਆਏ ਤਾਂ ਪੁਲੀਸ ਨੇ ਮੁਸਤੈਦੀ ਦਿਖਾਉਂਦੇ ਹੋਏ ਚਾਰੋਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ।
Advertisement
Advertisement
×