ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਰਕ ਨੇੜੇ ਕੂੜੇ ਡੰਪ ਦਾ ਮਾਮਲਾ: ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਕਾਰਜਸਾਧਕ ਅਫ਼ਸਰ ਤਲਬ

ਸ਼ਹਿਰ ਦੇ ਵਾਰਡ ਨੰਬਰ 11 ਅਧੀਨ ਪੈਂਦੀ ਧਾਨਕ ਬਸਤੀ ਦੇ ਸੰਤ ਬਾਬਾ ਕਬੀਰ ਦਾਸ ਪਾਰਕ ਨੇੜੇ ਨਗਰ ਕੌਂਸਲ ਵੱਲੋਂ ਬਣਾਏ ਕੂੜੇ ਦੇ ਡੰਪ ਦੇ ਮਾਮਲੇ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਗੰਭੀਰ ਨੋਟਿਸ ਲਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ...
Advertisement

ਸ਼ਹਿਰ ਦੇ ਵਾਰਡ ਨੰਬਰ 11 ਅਧੀਨ ਪੈਂਦੀ ਧਾਨਕ ਬਸਤੀ ਦੇ ਸੰਤ ਬਾਬਾ ਕਬੀਰ ਦਾਸ ਪਾਰਕ ਨੇੜੇ ਨਗਰ ਕੌਂਸਲ ਵੱਲੋਂ ਬਣਾਏ ਕੂੜੇ ਦੇ ਡੰਪ ਦੇ ਮਾਮਲੇ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਗੰਭੀਰ ਨੋਟਿਸ ਲਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਭੇਜੇ ਪੱਤਰ ਰਾਹੀਂ ਇਸ ਮਾਮਲੇ ’ਚ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਨਿੱਜੀ ਤੌਰ ’ਤੇ 7 ਅਗਸਤ 2025 ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਕਮਿਸ਼ਨ ਕੋਲ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀ ਅੰਬੇਡਕਰ ਮਿਸ਼ਨ ਭਾਰਤ ਅਤੇ ਸਮੂਹ ਆਗੂ ਜ਼ਿਲ੍ਹਾ ਸੰਗਰੂਰ ਤੋਂ ਸ਼ਿਕਾਇਤ 13-3-2025 ਨੂੰ ਪ੍ਰਾਪਤ ਹੋਈ ਸੀ। ਕਮਿਸ਼ਨ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ-2004 ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧ ਵਿਚ ਇਹ ਸ਼ਿਕਾਇਤ ਮਿਤੀ 7 ਅਗਸਤ 2025 ਨੂੰ ਕਮਿਸ਼ਨ ਕੋਲ ਸੁਣਵਾਈ ਲਈ ਨਿਰਧਾਰਿਤ ਕੀਤੀ ਗਈ ਹੈ।

Advertisement

ਮਾਨਯੋਗ ਕਮਿਸ਼ਨ ਨੇ ਚਾਹਿਆ ਹੈ ਕਿ ਇਸ ਸ਼ਿਕਾਇਤ ਦੀ ਪੜਤਾਲ ਕਰਵਾ ਕੇ ਤੱਥ ਅਤੇ ਸੂਚਨਾ ਦੀ ਰਿਪੋਰਟ ਦੋ ਪੜ੍ਹਤਾਂ ਵਿਚ 7 ਅਗਸਤ ਨੂੰ ਸਬੰਧਤ ਕਾਰਜਸਾਧਕ ਅਫ਼ਸਰ ਨਿੱਜੀ ਪੱਤਰ ’ਤੇ ਹਾਜ਼ਰ ਹੋ ਕੇ ਕਮਿਸ਼ਨ ਦਫ਼ਤਰ ਵਿੱਚ ਪੇਸ਼ ਹੋਣ। ਕਮਿਸ਼ਨ ਵਲੋਂ ਭੇਜੇ ਪੱਤਰ ਵਿਚ ਲਿਖਿਆ ਹੈ ਕਿ ਜੇਕਰ ਉਕਤ ਅਨੁਸਾਰ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਕਮਿਸ਼ਨ ਐਕਟ-2004 ਦੀ ਧਾਰਾ 10 (1) ਤਹਿਤ ਪ੍ਰਦਾਨ ਸ਼ਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰਨ ਲਈ ਪਾਬੰਦ ਹੋਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਬੀਤੀ 3 ਅਗਸਤ ਨੂੰ ਸਬੰਧਤ ਪਾਰਕ ਅਤੇ ਧਾਨਕ ਬਸਤੀ ਦਾ ਦੌਰਾ ਕੀਤਾ ਗਿਆ ਸੀ ਅਤੇ ਸੰਤ ਬਾਬਾ ਕਬੀਰ ਦਾਸ ਪਾਰਕ ਨੇੜੇ ਬਣੇ ਕੂੜੇ ਦੇ ਡੰਪ ਨੂੰ ਵੇਖਿਆ ਸੀ। ਇਸ ਮੌਕੇ ਧਾਨਕ ਬਸਤੀ ਦੇ ਵਸਨੀਕਾਂ ਵਲੋਂ ਪੰਜਾਬ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਅੱਗੇ ਆਪਣਾ ਦੁਖੜੇ ਸੁਣਾਏ ਅਤੇ ਕੂੜੇ ਦੇ ਡੰਪ ਕਾਰਨ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਜਾਣੂ ਕਰਵਾਇਆ ਸੀ।

Advertisement