ਅਕਾਲੀ ਦਲ (ਪੁਨਰ ਸੁਰਜੀਤ) ਦੇ ਵਪਾਰ ਵਿੰਗ ਦੇ ਪ੍ਰਧਾਨ ਬਣੇ ਗਰਗ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੂੰ ਪਾਰਟੀ ਦੇ ਵਪਾਰ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪ੍ਰਕਾਸ਼ ਚੰਦ ਗਰਗ ਵੱਲੋਂ ਤਕਰੀਬਨ 35 ਸਾਲ ਪਹਿਲਾਂ ਪੰਜਾਬ ਵਿੱਚ...
Advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੂੰ ਪਾਰਟੀ ਦੇ ਵਪਾਰ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪ੍ਰਕਾਸ਼ ਚੰਦ ਗਰਗ ਵੱਲੋਂ ਤਕਰੀਬਨ 35 ਸਾਲ ਪਹਿਲਾਂ ਪੰਜਾਬ ਵਿੱਚ ਪੰਜਾਬ ਚੇਤਨਾ ਮੰਚ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਗਈ ਸੀ। ਉਸ ਤੋਂ ਬਾਅਦ ਗਰਗ ਪਾਰਟੀ ਦੇ ਵੱਖ ਵੱਖ ਅਹੁਦਿਆਂ ਤੋਂ ਇਲਾਵਾ ਅਕਾਲੀ ਭਾਜਪਾ ਸਰਕਾਰ ਸਮੇਂ ਵਿਧਾਇਕ ਬਣ ਕੇ ਪਾਰਟੀ ਅਤੇ ਇਲਾਕੇ ਦੀ ਸੇਵਾ ਕਰਦੇ ਆ ਰਹੇ ਹਨ। ਗਰਗ ਨੇ ਕਿਹਾ ਕਿ ਉਹ ਪੰਜਾਬ ਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਰਹਿਣਗੇ।
Advertisement
Advertisement
×