ਧੂਰੀ: ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਧੂਰੀ ਅੰਦਰ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਸੀਨੀਅਰ ਆਗੂ ਹਰਪਾਲ ਸਿੰਘ ਪੇਧਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਪੰਜਾਬ ਅੰਦਰ ‘ਆਪ’ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਅਨੇਕਾਂ ਵਾਅਦੇ ਕੀਤੇ ਸਨ, ਜੋ ਕਿ ਪੂਰੇ ਹੁੰਦੇ ਨਹੀਂ ਦਿਖ ਰਹੇ। ਉਨ੍ਹਾਂ ਕਿਹਾ ਪਿਛਲੇ ਸਾਲ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਤੇ ਹੁਣ ਮੀਂਹ ਨਾਲ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਮੂੰਗੀ ਦੀ ਫ਼ਸਲ ’ਤੇ ਐੱਮਐੱਸਪੀ ਨਹੀਂ ਮਿਲੀ ਤੇ ਨਾ ਹੀ ਝੋਨੇ ਦੀ ਸਿੱਧੀ ਬਿਜਾਈ ਤੇ 1500 ਪ੍ਰਤੀ ਏਕੜ ਕਿਸਾਨਾਂ ਨੂੰ ਦਿੱਤਾ ਗਿਆ ਤੇ ਗੰਨੇ ਦੀ ਅਦਾਇਗੀ ਵੀ ਨਹੀਂ ਕੀਤੀ ਗਈ। ਆਗੂਆਂ ਨੇ ਦੱਸਿਆ ਕਿ 9 ਅਕਤੂਬਰ ਤੋਂ ਦਿੱਲੀ ਦੀ ਤਰਜ਼ ’ਤੇ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। -ਖੇਤਰੀ ਪ੍ਰਤੀਨਿਧ