ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜਨਵਰੀ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੀਪਤੀ ਗੋਇਲ, ਸਿਵਲ ਜੱਜ ਸੀਨੀਅਰ ਡਿਵੀਜ਼ਨ -ਸਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਨੈਸ਼ਨਲ ਇੰਸਚੀਟਿਊਟ ਆਫ ਨਰਸਿੰਗ, ਸੰਗਰੂਰ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨਾਲ ਨੈਸ਼ਨਲ ਗਰਲ ਚਾਇਲਡ ਦਿਵਸ ਮੌਕੇ ਵੈਬੀਨਾਰ ਕੀਤਾ ਗਿਆ। ਵੈਬੀਨਾਰ ਦੌਰਾਨ ਵਿਦਿਆਰਥਣਾਂ ਨੂੰ ਇਸ ਦਿਨ ਦੀ ਮਹੱਤਤਾ ਤੇ ਦੇਸ਼ ਦੀ ਤਰੱਕੀ ਵਿੱਚ ਲੜਕੀਆਂ ਦੇ ਯੋਗਦਾਨ ਤੋਂ ਇਲਾਵਾ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।