ਲਹਿਰਾਗਾਗਾ: ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੁਰਾਣੀ ਅਨਾਜ ਮੰਡੀ ’ਚ ਪਾਰਟੀ ਦਾ ਚੋਣ ਦਫ਼ਤਰ ਖੋਲ੍ਹਿਆ। ਇਸ ਮੌਕੇ ਲੋਕਲ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਹਰੇਕ ਵਾਰਡ ’ਚ 11-11 ਮੈਂਬਰੀ ਕਮੇਟੀ ਬਣਾਈ ਗਈ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਸ਼ਹੀਦ ਵਰਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਿਆਂ। ਉਨ੍ਹਾਂ ਕਿਹਾ ਕਿ ਹਰੇਕ ਵਾਰਡ ’ਚ ਅਕਾਲੀ -ਬਸਪਾ ਵੱਲੋਂ ਵੱਖਰੀ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਸ਼ਹਿਰੀ ਪ੍ਰਧਾਨ ਦਵਿੰਦਰ ਨੀਟੂ, ਕੌਂਸਲਰ ਕਪਤਾਸ ਤਾਇਲ, ਵਪਾਰ ਮੰਡਲ ਦੇ ਜਰਨਲ ਸਕੱਤਰ ਆਸ਼ੂ ਜਿੰਦਲ, ਬੀਐਸਪੀ ਦੇ ਜੀਤ ਸਿੰਘ ਖੰਡੇਬਾਦ, ਭੂਰਾ ਸਿੰਘ, ਗੁਰਮੇਲ ਸਿੰਘ ਖਾਈ, ਕੈਪਟਨ ਅਮਰਜੀਤ ਸਿੰਘ, ਆਦਿ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ