ਪਸ਼ੂ ਹਸਪਤਾਲ ਧੂਰੀ ਦੀਆਂ ਐਮਰਜੈਂਸੀ ਸੇਵਾਵਾਂ ਦਾ ਰੱਬ ਰਾਖਾ

ਪਸ਼ੂ ਹਸਪਤਾਲ ਧੂਰੀ ਦੀਆਂ ਐਮਰਜੈਂਸੀ ਸੇਵਾਵਾਂ ਦਾ ਰੱਬ ਰਾਖਾ

ਧੂਰੀ ਦੇ ਸਰਕਾਰੀ ਪਸ਼ੂ ਹਸਪਤਾਲ ਦੀ ਬਾਹਰੀ ਝਲਕ।

ਹਰਦੀਪ ਸਿੰਘ ਸੋਢੀ
ਧੂਰੀ, 13 ਅਗਸਤ

ਇਥੋਂ ਦੇ ਸਰਕਾਰੀ ਪਸ਼ੂ ਹਸਪਤਾਲ ਅੰਦਰ ਗੰਭੀਰ ਹਾਲਤ ’ਚ ਜ਼ਖ਼ਮੀ ਪਸ਼ੂਆਂ ਨੂੰ ਐਮਰਜੈਂਸੀ ਸੇਵਾਵਾਂ ਨਾ ਮਿਲਣ ਕਾਰਨ ਪਸ਼ੂ ਪ੍ਰੇਮੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਪਸ਼ੂਆਂ ਦੇ ਇਲਾਜ ਸਬੰਧੀ ਹਸਪਤਾਲ ਵੱਲੋਂ ਵਰਤੀ ਜਾ ਰਹੀ ਕਥਿਤ ਲਾਪ੍ਰਵਾਹੀ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਲਾਵਾਰਿਸ ਪਸ਼ੂਆਂ ਦੀ ਸੰਭਾਲ ਕਰਦੀ ਸੰਸਥਾ ਦੇ ਆਗੂ ਰਵੀ ਸ਼ਰਮਾ ਗੰਭੀਰ ਜ਼ਖ਼ਮੀ ਤਿੰਨ ਪਸ਼ੂਆਂ ਨੂੰ ਇਸ ਪਸ਼ੂ ਹਸਪਤਾਲ ਵਿੱਚ ਲੈ ਕੇ ਗਏ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਤਾਇਨਾਤ ਵੈਟਰਨਰੀ ਇੰਸਪੈਕਟਰ ਸ਼ਿੰਗਾਰਾ ਸਿੰਘ ਫੋਨ ਕਰਨ ’ਤੇ ਵੀ ਇਲਾਜ ਕਰਨ ਲਈ ਨਹੀਂ ਪਹੁੰਚੇ ਜਦੋਂਕਿ ਵਿਭਾਗੀ ਹਦਾਇਤਾਂ ਅਨੁਸਾਰ ਫੋਨ ਕਰਨ ’ਤੇ ਐਮਰਜੇਂਸੀ ਸੇਵਾਵਾਂ 24 ਘੰਟੇ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਜਦੋਂ ਪੱਤਰਕਾਰਾਂ ਵੱਲੋਂ ਵੈਟਰਨਰੀ ਇੰਸਪੈਕਟਰ ਸ਼ਿੰਗਾਰਾ ਸਿੰਘ ਨੂੰ ਵਾਰ-ਵਾਰ ਫੋਨ ਕੀਤਾ ਗਿਆ ਤਾਂ ਉਨ੍ਹਾਂ ਦਾ ਨੰਬਰ ਬੰਦ ਆ ਰਿਹਾ ਸੀ।

ਇਸ ਸਬੰਧੀ ਡਾ. ਅਰਵਿੰਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਡਿਊਟੀ ਅੱਜ ਸੰਗਰੂਰ ਲਗਾਈ ਗਈ ਸੀ ਪਰ ਉੱਚ ਅਧਿਕਾਰੀਆਂ ਦੇ ਕਹਿਣ ’ਤੇ ਜ਼ਖ਼ਮੀ ਪਸ਼ੂਆਂ ਦਾ ਇਲਾਜ ਧੂਰੀ ਜਾ ਕੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਪੱਕੀ ਡਿਊਟੀ ਪਿੰਡ ਈਸੀ ਦੇ ਪਸ਼ੂ ਹਸਪਤਾਲ ਵਿੱਚ ਹੈ ਅਤੇ ਉਹ ਆਰਜ਼ੀ ਤੌਰ ’ਤੇ ਪਸ਼ੂ ਹਸਪਤਾਲ ਧੂਰੀ, ਮੀਮਸਾ, ਬੇਨੜਾ, ਕੱਕੜਵਾਲ ਤੋਂ ਇਲਾਵਾ ਧੂਰੀ, ਹਰਚੰਦਪੁਰ, ਬੱਬਨਪੁਰ ਅਤੇ ਧੂਰੀ ਪੰਚਵਟੀ ਗਊਸ਼ਾਲਾਵਾਂ ਵਿੱਚ ਸੇਵਾਵਾਂ ਦੇ ਰਹੇ ਹਨ। ਇਸਪੈਕਟਰ ਸ਼ਿੰਗਾਰਾ ਸਿੰਘ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਸ ਦਾ ਫੋਨ ਬੰਦ ਆ ਰਿਹਾ ਹੈ।

ਇਸ ਸਬੰਧੀ ਸੀਨੀਅਰ ਵੈਟਰਨਰੀ ਅਫਸਰ ਡਾ. ਸਲੀਮ ਨੇ ਕਿਹਾ ਕਿ ਸਟਾਫ ਦੀ ਘਾਟ ਹੋਣ ਕਾਰਨ ਸਮੱਸਿਆ ਪੈਦਾ ਹੋ ਰਹੀ ਹੈ। ਵਿਭਾਗ ਦੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਡਾ. ਰਜਿੰਦਰ ਗੋਇਲ ਨੂੰ ਵਾਰ-ਵਾਰ ਫੋਨ ਕਰਨ ’ਤੇ ਵੀ ਉਨ੍ਹਾਂ ਨੇ ਫੋਨ ਚੁੱਕਣਾ ਮੁਨਾਸਿਫ ਨਹੀਂ ਸਮਝਿਆ। ਜਦੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੂੰ ਜਾਣੂ ਕਰਵਾਇਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੂਰੇ ਮਾਮਲੇ ਦੀ ਪੜਤਾਲ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All