DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੋਲਡਨ ਏਰਾ ਸਕੂਲ ਦੇ ਖਿਡਾਰੀਆਂ ਨੇ ਸ਼ੂਟਿੰਗ ਚੈਂਪੀਅਨਸ਼ਿਪ ਜਿੱਤੀ

ਜ਼ਿਲ੍ਹਾ ਮਾਲੇਰਕੋਟਲਾ ਦੀ ਨਾਮਵਰ ਵਿਦਿਅਕ ਸੰਸਥਾ ਗੋਲਡਨ ਏਰਾ ਮਿਲੇਨੀਅਮ ਪਬਲਿਕ ਸਕੂਲ ਸੁਲਤਾਨਾਪੁਰ ਬਧਰਾਵਾਂ ਦੇ ਹੋਣਹਾਰ ਖਿਡਾਰੀਆਂ ਨੇ ਇਕ ਵਾਰ ਫਿਰ ਜ਼ਿਲ੍ਹਾ ਪੱਧਰੀ ਸੂਟਿੰਗ ਚੈਂਪੀਅਨਸ਼ਿਪ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਗੋਲਡਨ ਏਰਾ ਮਿਲੇਨੀਅਮ ਪਬਲਿਕ...

  • fb
  • twitter
  • whatsapp
  • whatsapp
featured-img featured-img
ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਂਦੇ ਹੋਏ ਖਿਡਾਰੀ।
Advertisement

ਜ਼ਿਲ੍ਹਾ ਮਾਲੇਰਕੋਟਲਾ ਦੀ ਨਾਮਵਰ ਵਿਦਿਅਕ ਸੰਸਥਾ ਗੋਲਡਨ ਏਰਾ ਮਿਲੇਨੀਅਮ ਪਬਲਿਕ ਸਕੂਲ ਸੁਲਤਾਨਾਪੁਰ ਬਧਰਾਵਾਂ ਦੇ ਹੋਣਹਾਰ ਖਿਡਾਰੀਆਂ ਨੇ ਇਕ ਵਾਰ ਫਿਰ ਜ਼ਿਲ੍ਹਾ ਪੱਧਰੀ ਸੂਟਿੰਗ ਚੈਂਪੀਅਨਸ਼ਿਪ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਗੋਲਡਨ ਏਰਾ ਮਿਲੇਨੀਅਮ ਪਬਲਿਕ ਸਕੂਲ ਸੁਲਤਾਨਾਪੁਰ ਬਧਰਾਵਾਂ ਵਿੱਚ ਹੋਈਆਂ 69ਵੀਂਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਤੋਂ ਟੀਮਾਂ ਨੇ ਹਿੱਸਾ ਲਿਆ ਅਤੇ ਅੰਡਰ 17 ਉਮਰ ਵਰਗ ਦੇ ਮੁਕਾਬਲਿਆਂ ਵਿਚ ਗੋਲਡਨ ਏਰਾ ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਮੋਹਰੀ ਰਹੀਆਂ। ਖਿਡਾਰੀਆਂ ਦੀ ਸ਼ਾਨਦਾਰ ਜਿੱਤ ’ਤੇ ਮੁਬਾਰਕਵਾਦ ਦਿੰਦਿਆਂ ਸਕੂਲ ਦੇ ਚੇਅਰਮੈਨ ਐਡਵੋਕੇਟ ਪ੍ਰੀਤਇੰਦਰ ਸਿੰਘ ਸਿੱਧੂ, ਡਾਇਰੈਕਟਰ ਭਗਵਾਨ ਸਿੰਘ ਗਿੱਲ, ਜ਼ਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਮਾਲੇਰਕੋਟਲਾ ਦੇ ਪ੍ਰਧਾਨ ਗੁਰਰੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਜਾਨਦੀਪ ਸੰਧੂ ਨੇ ਉਮੀਦ ਪ੍ਰਗਟ ਕੀਤੀ ਕਿ ਜ਼ਿਲ੍ਹਾ ਚੈਂਪੀਅਨ ਬਣੇ ਇਹ ਹੋਣਹਾਰ ਖਿਡਾਰੀ ਭਵਿੱਖ ਵਿਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਵੱਡੀਆਂ ਉਪਲਬਧੀਆਂ ਦਰਜ ਕਰਵਾਉਣਗੇ।

Advertisement
Advertisement
×