ਹਰਦੀਪ ਸਿੰਘ ਸੋਢੀ
ਧੂਰੀ, 22 ਜੂਨ
ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਸ਼ਹਿਰੀਆਂ ਨਾਲ ਰਾਬਤਾ ਬਣਾਉਂਦਿਆ ‘ਨੰਗੇ ਪੈਰੀਂ’ ਡੋਰ ਟੂ ਡੋਰ ਜਾ ਕੇ ਵੋਟਾਂ ਮੰਗੀਆਂ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਗੋਲਡੀ ਨੇ ਕਿਹਾ ਕਿ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਦਾ ਕੰਮ ਲੋਕਾਂ ਦੇ ਵਿੱਚ ਰਹਿ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੁੰਦਾ ਹੈ, ਪਰ ਹਲਕੇ ਦੇ ਲੋਕਾਂ ਨੇ ਜਿਸ ਆਸਾਂ ਤੇ ਉਮੀਦਾਂ ਨਾਲ ਭਗਵੰਤ ਮਾਨ ਨੁੰ ਵੋਟਾਂ ਪਾਈਆਂ, ਅੱਜ ਹਲਕੇ ਦੇ ਲੋਕ ਆਪਣੇ ਆਪ ਨੂੰ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਠ ਸਾਲ ਬਤੌਰ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ ਅਤੇ ਨਾ ਹੀ ਹੁਣ ਬਤੌਰ ਵਿਧਾਇਕ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦਾ ‘ਧੰਨਵਾਦ’ ਕਰਨਾ ਮੁਨਾਸਬਿ ਸਮਝਿਆ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਹੰਸ ਰਾਜ ਗੁਪਤਾ, ਗੁਰਬਖ਼ਸ ਸਿੰਘ ਗੁੱਡੂ, ਸਰਪੰਚ ਮਿੱਠੂ ਲੱਡਾ ਸਮੇਤ ਵੱਡੀ ਗਿਣਤੀ ਵਿੱਚ ਕੌਸਲਰ, ਪੰਚ, ਸਰਪੰਚ ਵੀ ਹਾਜ਼ਰ ਸਨ।