ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ
ਸ਼ਹਿਰ ਦੇ ਨਾਲ ਲੱਗਦੇ ਪਿੰਡ ਖਦਾਦਪੁਰਾ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕ ਕਰਿਆਨਾ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਸਮੇਤ ਲਗਪਗ 2 ਲੱਖ ਰੁਪਏ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਉੱਥੋਂ...
Advertisement
ਸ਼ਹਿਰ ਦੇ ਨਾਲ ਲੱਗਦੇ ਪਿੰਡ ਖਦਾਦਪੁਰਾ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਇੱਕ ਕਰਿਆਨਾ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਸਮੇਤ ਲਗਪਗ 2 ਲੱਖ ਰੁਪਏ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਉੱਥੋਂ ਲੰਘ ਰਹੇ ਰਾਹਗੀਰਾਂ ਨੇ ਦਿੱਤੀ। ਸੂਚਨਾ ਮਿਲਣ ਮਗਰੋਂ ਪੁਲੀਸ ਅਧਿਕਾਰੀ ਵੀ ਘਟਨਾ ਸਥਾਨ ’ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੁਕਾਨ ਮਾਲਕ ਮੁਰਾਰੀ ਲਾਲ ਨੇ ਦੱਸਿਆ ਕਿ ਬੀਤੀ ਰਾਤ ਲਗਪਗ 2:00 ਵਜੇ ਤਿੰਨ ਅਣਪਛਾਤੇ ਵਿਅਕਤੀ ਦੁਕਾਨ ਦੇ ਦਰਾਜ ਵਿੱਚ ਰੱਖੀ ਡੇਢ ਲੱਖ ਰੁਪਏ ਦੀ ਨਕਦੀ ਤੇ ਕਰਿਆਨਾ ਸਾਮਾਨ ਲੈ ਕੇ ਫ਼ਰਾਰ ਹੋ ਗਏ। ਏ ਐੱਸ ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਜਲਦੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
Advertisement
Advertisement
×

