ਗੋਰਾ ਭੱਟੀਵਾਲ ਭਾਕਿਯੂ (ਡਕੌਂਦਾ) ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਬਣੇ
ਪੱਤਰ ਪ੍ਰੇਰਕ
ਭਵਾਨੀਗੜ੍ਹ, 17 ਅਗਸਤ
ਇੱਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਬਲਾਕ ਭਵਾਨੀਗੜ੍ਹ ਦੀ ਚੋਣ ਮੀਟਿੰਗ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਬਲਾਕ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਦੌਰਾਨ ਬਲਾਕ ਪ੍ਰਧਾਨ ਚਮਕੌਰ ਸਿੰਘ ਗੋਰਾ ਭੱਟੀਵਾਲ, ਜਨਰਲ ਸਕੱਤਰ ਗੁਰਧਿਆਨ ਸਿੰਘ ਭੱਟੀਵਾਲ, ਖਜ਼ਾਨਚੀ ਜਰਨੈਲ ਸਿੰਘ ਘਰਾਚੋਂ, ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਭੜੋ, ਮੀਤ ਪ੍ਰਧਾਨ ਮੁਖਤਿਆਰ ਸਿੰਘ ਬਲਿਆਲ, ਟਹਿਲ ਸਿੰਘ ਫੁੰਮਣਵਾਲ, ਲਖਵਿੰਦਰ ਸਿੰਘ ਕਪਿਆਲ ਤੇ ਕੁਲਵਿੰਦਰ ਸਿੰਘ ਮਿੱਠੂ ਚਹਿਲ ਅਤੇ ਪ੍ਰੈੱਸ ਸਕੱਤਰ ਜਗਤਾਰ ਸਿੰਘ ਤੂਰ ਚੁਣੇ ਗਏ। ਇਸ ਤੋਂ ਇਲਾਵਾ 11 ਬਲਾਕ ਕਮੇਟੀ ਮੈਂਬਰ ਬਣਾਏ ਗਏ।
ਭਾਕਿਯੂ (ਰਾਜੇਵਾਲ) ਦੀ ਮੀਟਿੰਗ ਵਿੱਚ ਕਿਸਾਨੀ ਮਸਲੇ ਵਿਚਾਰੇ
ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਦਰਬਾਰਾ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ, ਮੱਝਾਂ-ਗਾਵਾਂ ਪ੍ਰਤੀ 70 ਹਜ਼ਾਰ ਰੁਪਏ ਮੁਆਵਜ਼ਾ ਦੇਣ ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ ਮਾਝਾ ਬਲਾਕ ਖਜ਼ਾਨਚੀ, ਜਸਪਾਲ ਸਿੰਘ ਘਰਾਚੋਂ ਬਲਾਕ ਮੀਤ ਪ੍ਰਧਾਨ, ਗੁਰਦੀਪ ਸਿੰਘ ਆਲੋਅਰਖ ਬਲਾਕ ਮੀਤ ਪ੍ਰਧਾਨ, ਮਾਲਵਿੰਦਰ ਸਿੰਘ, ਅਮਰੀਕ ਸਿੰਘ ਬਾਲਦ, ਸਤਗੁਰ ਸਿੰਘ ਬਾਲਦ, ਕੁਲਜੀਤ ਸਿੰਘ ਨਾਗਰਾ, ਹਰਦੀਪ ਸਿੰਘ ਬਾਸੀਅਰਖ, ਅਜਮੇਰ ਸਿੰਘ, ਹਾਕਮ ਸਿੰਘ, ਹਰਬੰਸ ਸਿੰਘ ਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ