ਘਰਾਂ ਨੇੜੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਵਚਨਬੱਧ: ਡਾ. ਬਲਬੀਰ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿੱਚ ਨਵੇਂ ਸਥਾਪਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ...
Advertisement
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿੱਚ ਨਵੇਂ ਸਥਾਪਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਜਾਰੀ ਮੁਹਿੰਮ ਤਹਿਤ ਸੂਬੇ ਨੂੰ 100 ਹੋਰ ਆਮ ਆਦਮੀ ਕਲੀਨਿਕ ਮਿਲ ਗਏ ਹਨ, ਜਿਸ ਨਾਲ ਸੂਬੇ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ 1090 ਹੋ ਗਈ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਦੇਣਾ ਹੈ ਤਾਂ ਜੋ ਇਲਾਜ ਲਈ ਲੰਬੀਆਂ ਦੂਰੀਆਂ ਤੈਅ ਨਾ ਕਰਨੀਆਂ ਪੈਣ। ਇਸ ਮੌਕੇ ਏ ਡੀ ਸੀ (ਵਿਕਾਸ) ਅਨੁਪ੍ਰਿਤਾ ਜੌਹਲ, ਕੌਂਸਲਰ ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਵਲੀ ਅਤੇ ਐੱਸ ਐੱਮ ਓ ਤ੍ਰਿਪੜੀ ਡਾ. ਪਰਨੀਤ ਕੌਰ ਹਾਜ਼ਰ ਸਨ।
Advertisement
Advertisement
×

