ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸਰਕਾਰ ਦੇ ਪੁਤਲੇ ਫੂਕੇ
ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮਜ਼ਦੂਰ ਆਗੂ ਮੁਕੇਸ਼ ਮੁਲੌਦ ਦੀ ਰਿਹਾਈ ਲਈ ਅੱਜ ਤੀਜੇ ਦਿਨ ਵੀ ਬਲਾਕ ਦੇ ਪਿੰਡਾਂ ਵਿੱਚ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ। ਬਲਾਕ ਦੇ ਪਿੰਡ ਬੱਟੜਿਆਣਾ, ਸੰਗਤਪੁਰਾ ਅਤੇ ਭੜੋ ਵਿਖੇ ਰੋਸ਼ ਰੈਲੀਆਂ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ...
Advertisement
ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮਜ਼ਦੂਰ ਆਗੂ ਮੁਕੇਸ਼ ਮੁਲੌਦ ਦੀ ਰਿਹਾਈ ਲਈ ਅੱਜ ਤੀਜੇ ਦਿਨ ਵੀ ਬਲਾਕ ਦੇ ਪਿੰਡਾਂ ਵਿੱਚ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ।
ਬਲਾਕ ਦੇ ਪਿੰਡ ਬੱਟੜਿਆਣਾ, ਸੰਗਤਪੁਰਾ ਅਤੇ ਭੜੋ ਵਿਖੇ ਰੋਸ਼ ਰੈਲੀਆਂ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਬੱਟੜਿਆਣਾ, ਰਾਮ,ਕਰਨ, ਹਰਦੇਵ ਸਿੰਘ, ਹਰਬੰਸ ਸਿੰਘ,ਬੁਧ ਸਿੰਘ, ਅਮਰੀਕ ਸਿੰਘ, ਲਾਭ ਸਿੰਘ ਜਗਤਾਰ ਸਿੰਘ ਅਤੇ ਗੁਰਵਿੰਦਰ ਸਿੰਘ ਭੜੋ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਮਨਰੇਗਾ ਕਾਮਿਆਂ ਦੇ ਹੱਕ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਮਤਾ ਪਾ ਰਹੀ ਹੈ, ਪਰ ਦੂਜੇ ਪਾਸੇ ਉਸੇ ਦਿਨ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਇਸ ਕਰਕੇ ਗ੍ਰਿਫ਼ਤਾਰ ਕਰਵਾ ਰਹੀ ਹੈ ਕਿ ਉਹ ਮਜ਼ਦੂਰਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੁਕੇਸ਼ ਮਲੌਦ ਦੀ ਬਿਨ੍ਹਾ ਸ਼ਰਤ ਰਿਹਾਈ ਤੱਕ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Advertisement
Advertisement
Advertisement
×

