DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਬੇਡਕਰ ਦੀ ਵਿਚਾਰਧਾਰਾ ’ਤੇ ਪਹਿਰਾ ਦੇ ਰਹੀ ਸਰਕਾਰ: ਚੀਮਾ

ਡਾ. ਬੀ ਆਰ ਅੰਬੇਡਕਰ ਅਵੇਅਰਨੈੱਸ ਸੁਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਇੱਕ ਪੈਲੇਸ ਵਿੱਚ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ...

  • fb
  • twitter
  • whatsapp
  • whatsapp
featured-img featured-img
ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਵਿੱਤੀ ਮੰਤਰੀ ਹਰਪਾਲ ਸਿੰਘ ਚੀਮਾ।
Advertisement

ਡਾ. ਬੀ ਆਰ ਅੰਬੇਡਕਰ ਅਵੇਅਰਨੈੱਸ ਸੁਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਇੱਕ ਪੈਲੇਸ ਵਿੱਚ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਅੰਬੇਡਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੰਵਿਧਾਨ ਅਤੇ ਸਿੱਖਿਆ ’ਤੇ ਦਿੱਤਾ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰ ਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪਰੈਲ ਨੂੰ ਡਾ. ਅੰਬੇਡਕਰ ਜੈਅੰਤੀ ਮੌਕੇ ਵੱਡਾ ਐਲਾਨ ਕੀਤਾ ਜਾਵੇਗਾ ਜਿਸ ਤਹਿਤ ਗ਼ਰੀਬ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਾ. ਅੰਬੇਡਕਰ ਦੀ ਵਿਚਾਰਧਾਰਾ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਲੇਰਕੋਟਲਾ ਵਿੱਚ ਡਾ. ਅੰਬੇਡਕਰ ਦਾ ਦਾ ਬੁੱਤ ਸਥਾਪਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫ਼ਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਸਿਆਸੀ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Advertisement
Advertisement
×