ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ ਸਰਕਾਰ: ਜੌੜਾਮਾਜਰਾ

ਵਿਧਾਇਕ ਨੇ ਘੱਗਰ ਦੇ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਰਾਸ਼ਨ ਵੰਡਿਆ
ਰਾਸ਼ਨ ਦੀਆਂ ਕਿੱਟਾਂ ਵੰਡਦੇ ਹੋਏ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ।
Advertisement

ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਘੱਗਰ ਦੇ ਪਾਣੀ ’ਚ ਘਿਰੇ ਪਿੰਡਾਂ ਹਰੀਪੁਰ, ਹਾਸ਼ਮਪੁਰ ਮਾਂਗਟਾਂ ਤੇ ਸਸੀ ਬ੍ਰਾਹਮਣਾ ਵਿਖੇ ਪਿੰਡ ਦੇ ਵਸਨੀਕਾਂ ਨੂੰ ਰਾਸ਼ਨ ਕਿੱਟਾਂ ਤੇ ਪਸ਼ੂਆਂ ਲਈ ਚਾਰਾ ਤੇ ਹੋਰ ਸਾਮਾਨ ਵੰਡਿਆ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਉਥੇ ਹੀ ਮਾਲ-ਡੰਗਰ ਤੇ ਫ਼ਸਲਵਾੜੀ ਬਾਬਤ ਵੀ ਹਾਲ-ਚਾਲ ਜਾਣਿਆ। ਜੌੜਾਮਾਜਰਾ ਨੇ ਲੋਕਾਂ ਦਾ ਦੁੱਖ ਵੰਡਾਉਂਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜ਼ੇ ਵਜੋਂ ਦਿੱਤਾ ਜਾਵੇਗਾ। ਜੌੜਾਮਾਜਰਾ ਨੇ ਕਿਹਾ ਕਿ ਨਦੀਆਂ ’ਚ ਆਏ ਪਾਣੀ ਨੇ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਅੰਦਰ ਵੀ ਘਰਾਂ ਸਮੇਤ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਉਨ੍ਹਾਂ ਸਮੇਤ ਸਾਰੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਇਸ ਮੌਕੇ ਐੱਸ ਡੀ ਐਮ ਹਰਜੋਤ ਕੌਰ ਮਾਵੀ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਸਮੇਤ ਸਰਪੰਚ ਆਦਿ ਹਾਜ਼ਰ ਸਨ।

Advertisement
Show comments