ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਹੋਈ: ਕਾਤਰੋਂ
ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਧੂਰੀ ਕੌਂਸਲ ਦੇ ਚੋਣ ਨਤੀਜਿਆਂ ’ਤੇ ਸਵਾਲ ਚੁੱਕੇ
Advertisement
ਧੂਰੀ ਨਗਰ ਕੌਂਸਲ ਚੋਣਾਂ ਦੇ ਐਲਾਨੇ ਗਏ ਨਤੀਜਿਆਂ ਵਿੱਚ ਦੋ ਉਮੀਦਵਾਰਾਂ ਨੂੰ ਛੱਡ ਕੇ ਬਾਕੀ ਸਾਰੇ 19 ਵਾਰਡਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਨਤੀਜਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਨੇ ਪੰਜਾਬ ਸਰਕਾਰ ਉੱਪਰ ਚੋਣਾਂ ਦੌਰਾਨ ਵੱਡੀ ਪੱਧਰ ’ਤੇ ਗੜਬੜੀ ਕਰਨ ਦੇ ਦੋਸ਼ ਲਗਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ‘ਆਪ’ ਨੇ ਹਾਰ ਦੇ ਡਰ ਅਤੇ ਨਮੋਸ਼ੀ ਤੋਂ ਬਚਣ ਲਈ ਪਹਿਲਾਂ ਬੈਲੇਟ ਪੇਪਰਾਂ ਰਾਹੀਂ ਚੋਣ ਕਰਵਾਈ ਅਤੇ ਫਿਰ ਕਈ ਬੂਥਾਂ ਉੱਪਰ ਜਾਅਲੀ ਵੋਟਾਂ ਭੁਗਤਾਈਆਂ। ਉਨ੍ਹਾਂ ਕਿਹਾ ਕਿ ਜਿਹੜੇ ਵਾਰਡਾਂ ਵਿੱਚ ਅਕਾਲੀ ਦਲ ਦੇ ਮਜ਼ਬੂਤ ਉਮੀਦਵਾਰ ਜਿੱਤ ਦੇ ਨਜ਼ਦੀਕ ਸਨ, ਉੱਥੇ ਸੱਤਾਧਾਰੀ ਧਿਰ ਵੱਲੋਂ ਸ਼ਰੇਆਮ ਧੱਕੇਸ਼ਾਹੀ ਕਰਕੇ ਉਨ੍ਹਾਂ ਨੂੰ ਹਰਾਇਆ ਗਿਆ ਹੈ। ਕਾਤਰੋਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਣਾਂ ਵਿੱਚ ਹੋਈ ਕਥਿਤ ਧਾਂਦਲੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
Advertisement
Advertisement
Advertisement
×

