ਸਰਕਾਰੀ ਪੈਸੇ ਦੀ ਹੋ ਰਹੀ ਹੈ ਦੁਰਵਰਤੋਂ: ਦੁੱਲਟ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਰਕਾਰੀ ਸਮਾਗਮਾਂ ਦੀ ਆੜ ਹੇਠ ਸਰਕਾਰੀ ਖ਼ਜ਼ਾਨੇ ਦੇ ਪੈਸਿਆਂ ਦੀ ਦੂਰ ਵਰਤੋਂ ਕਰਨ ਦੇ ਦੋਸ਼ ਲਾਏ ਤੇ ਉਨ੍ਹਾਂ ਪੰਜਾਬ ਅੰਦਰ ਭਾਜਪਾ...
Advertisement
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਰਕਾਰੀ ਸਮਾਗਮਾਂ ਦੀ ਆੜ ਹੇਠ ਸਰਕਾਰੀ ਖ਼ਜ਼ਾਨੇ ਦੇ ਪੈਸਿਆਂ ਦੀ ਦੂਰ ਵਰਤੋਂ ਕਰਨ ਦੇ ਦੋਸ਼ ਲਾਏ ਤੇ ਉਨ੍ਹਾਂ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ’ਤੇ ਇੱਕ-ਇੱਕ ਪੈਸੇ ਦਾ ਹਿਸਾਬ ਲੈਣ ਦਾ ਦਾਅਵਾ ਕੀਤਾ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਕੁਦਰਤੀ ਆਫਤਾਂ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਪੰਜਾਬ ਸਰਕਾਰ ਕੋਈ ਗੰਭੀਰਤਾ ਨਹੀਂ ਦਿਖਾ ਰਹੀ ਪਰ ਕੇਜਰੀਵਾਲ ਅਤੇ ਚਹੇਤੇ ਕਾਰੋਬਾਰੀਆਂ ਨੂੰ ਖੁਸ਼ ਕਰਨ ਲਈ ਹਰ ਰੋਜ਼ ਸਰਕਾਰੀ ਸਮਾਗਮਾਂ ਦੀ ਆੜ ਵਿੱਚ ਪੰਜਾਬ ਦਾ ਸਰਮਾਇਆ ਲੁਟਾਇਆ ਜਾ ਰਿਹਾ ਹੈ। ਦੁੱਲਟ ਨੇ ਕਿਹਾ ਕਿ ਇਨ੍ਹਾਂ ਸਮਾਗਮ ਲਈ ਟੈਂਟ ਵੀ ਦਿੱਲੀ ਤੋਂ ਆਉਂਦਾ ਹੈ ਹਰ ਤਰ੍ਹਾਂ ਦੇ ਕੰਮ ਦੇ ਠੇਕੇ ਸਿਰਫ ਦਿੱਲੀ ਵਾਲਿਆਂ ਦੇ ਚਹੇਤਿਆਂ ਨੂੰ ਹੀ ਦਿੱਤੇ ਜਾ ਰਹੇ ਹਨ ਅਤੇ ਕੇਜਰੀਵਾਲ ਜੁੰਡਲੀ ਸ਼ਰੇਆਮ ਪੰਜਾਬ ਨੂੰ ਲੁੱਟ ਰਹੀ ਹੈ ਅਤੇ ਮੁੱਖ ਮੰਤਰੀ ਮਾਨ ਨੂੰ ਸਿਰਫ ਆਪਣੀ ਕੁਰਸੀ ਦੀ ਚਿੰਤਾ ਹੈ, ਉਨ੍ਹਾਂ ਨੂੰ ਪੰਜਾਬ ਦੇ ਸਰਮਾਏ ਅਤੇ ਲੋਕਾਂ ਨਾਲ ਕੋਈ ਵਾਸਤਾ ਨਹੀਂ।
Advertisement
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕਰਨ ਲਈ ਵੀ ਕਰੋੜਾਂ ਰੁਪਏ ਦਾ ਸਮਾਗਮ ਤੇ ਖਰਚੇ ਗਏ ਜਿਸ ਦਾ ਭਾਰ ਪੰਜਾਬ ਦੇ ਖ਼ਜ਼ਾਨੇ ਉੱਪਰ ਪਿਆ ਹੈ।
Advertisement
