DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੱਠਾ ਨਨਹੇੜਾ ਦੀ ਮੰਡੀ ’ਚ ਸਰਕਾਰੀ ਖ਼ਰੀਦ ਸ਼ੁਰੂ

ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ: ਚੱਠਾ

  • fb
  • twitter
  • whatsapp
  • whatsapp
featured-img featured-img
ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਪਤਵੰਤੇ।
Advertisement
ਪਿੰਡ ਚੱਠਾ ਨੰਨਹੇੜਾ ਦੇ ਸਬ ਸੈਂਟਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਮੰਡੀ ਦੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਮਾਰਕਫੈੱਡ ਦੇ ਇੰਸਪੈਕਟਰ ਨਵਦੀਪ ਸਿੰਘ ਅਤੇ ਜਤਿਨ ਗਰਗ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਖਰੀਦ ਏਜੰਸੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੋਲੀ, ਲਿਫਟਿੰਗ ਅਤੇ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਪੱਕਿਆ ਹੋਇਆ ਝੋਨਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਜਾਣ-ਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਗਿਆ ਤਾਂ ਬੀਕੇਯੂ ਏਕਤਾ ਸਿੱਧੂਪੁਰ ਬਰਦਾਸ਼ਤ ਨਹੀਂ ਕਰੇਗੀ। ਕਿਸਾਨ ਆਗੂ ਚੱਠਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ 17 ਨਮੀ ਦੀ ਥਾਂ 20 ਨਮੀ ਵਾਲਾ ਝੋਨਾ ਖਰੀਦਣ ਲਈ ਆਪਣੇ ਅਧਿਕਾਰੀਆਂ ਨੂੰ ਆਦੇਸ਼ ਦੇਵੇ। ਇਸ ਮੌਕੇ ਮਾਰਕੀਟ ਕਮੇਟੀ ਦਾ ਅਧਿਕਾਰੀ ਤਰਸੇਮ ਸਿੰਘ, ਆੜਤੀਆਂ ਹਰਦੀਪ ਵਿੱਕੀ, ਸੁਰਿੰਦਰ ਕੁਮਾਰ,ਪ੍ਰਧਾਨ ਦਲੇਲ ਸਿੰਘ, ਕਰਨੈਲ ਸਿੰਘ, ਭੋਲਾ ਸਿੰਘ, ਸਰਬਜੀਤ ਸਿੰਘ, ਪ੍ਰਗਟ ਸਿੰਘ ਮਲਕ, ਜੀਵਨ ਸਿੰਘ ਅਤੇ ਧੰਨਾ ਸਿੰਘ ਹਾਜ਼ਰ ਸਨ।

Advertisement
Advertisement
×