ਪੱਤਰ ਪ੍ਰੇਰਕ
ਭਵਾਨੀਗੜ੍ਹ, 2 ਜੁਲਾਈ
ਪੰਜਾਬ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਮੁਫ਼ਤ ਬਿਜਲੀ ਦੀ ਯੋਜਨਾ ਲਾਗੂ ਹੋਣ ’ਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ‘ਆਪ’ ਸਰਕਾਰ ਨੇ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ ਅਤੇ 31 ਦਸੰਬਰ 2021 ਤੋਂ ਪਹਿਲਾਂ ਦੇ ਘਰੇਲੂ ਬਿਜਲੀ ਦੇ ਸਾਰੇ ਬਕਾਇਆ ਬਿੱਲ ਮੁਆਫ਼ ਕੀਤੇ ਜਾਣਗੇ। ਇਸ ਮੌਕੇ ਹਰਦੀਪ ਸਿੰਘ ਤੂਰ, ਅਵਤਾਰ ਸਿੰਘ ਤਾਰੀ, ਭੀਮ ਸਿੰਘ ਗਾੜੀਆ ਅਤੇ ਸੁਖਦੇਵ ਸਿੰਘ ਭਵਾਨੀਗੜ੍ਹ ਹਾਜ਼ਰ ਸਨ।