ਸਰਕਾਰ ਹੜ੍ਹ ਪੀੜਤਾਂ ਦੀ ਮਦਦ ਤੋਂ ਭੱਜੀ: ਸੁਲੇਮਾਨ
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਨੇੜਲੇ ਪਿੰਡ ਕਸਬਾ ਭੁਰਾਲ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਦਰਜਨਾਂ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਦੀ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਨੇ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਦੇ ਹੋਏ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ। ਜਾਹਿਦਾ ਸੁਲੇਮਾਨ ਨੇ ਕਿਹਾ ਕਿ ‘ਆਪ’ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ ਤੋਂ ਭੱਜ ਚੁੱਕੀ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਨੇ ਹੜ੍ਹ ਪੀੜਤਾਂ ਦੀ ਵੱਡੇ ਪੱਧਰ ’ਤੇ ਸੇਵਾ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ, ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝਨੇਰ, ਰਾਜਪਾਲ ਸਿੰਘ, ਜਥੇਦਾਰ ਮਨਦੀਪ ਸਿੰਘ ਮਾਣਕਵਾਲ ਸਰਕਲ ਪ੍ਰਧਾਨ, ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਸ਼ਹਿਰੀ ਪ੍ਰਧਾਨ ਮੁਹੰਮਦ ਇਕਬਾਲ ਬਾਲਾ, ਜਥੇਦਾਰ ਜਸਪਾਲ ਸਿੰਘ ਬੋਪਾਰਾਏ, ਮੁਹੰਮਦ ਮਹਿਮੂਦ ਅਲੀ ਤੇ ਰੁਲਦੂ ਖ਼ਾਨ ਆਦਿ ਹਾਜ਼ਰ ਸਨ।