ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਨਵੰਬਰ
ਮੁੱਖ ਅੰਸ਼
- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੂਜੇ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਤੀਜੇ ਸਥਾਨ ’ਤੇ ਰਹੇ
- ਭੰਗੜੇ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਟੀਮ ਅੱਵਲ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਓਵਰਆਲ ਟਰਾਫ਼ੀ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਜਿੱਤੀ ਹੈ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਓਵਰਆਲ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਓਵਰਆਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਖੇਤਰੀ ਯੁਵਕ ਤੇ ਲੋਕ ਮੇਲੇ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਸੰਗਰੂਰ ਜ਼ੋਨ ਦੇ ਵੱਖ-ਵੱਖ 49 ਕਾਲਜਾਂ ਨੇ ਭਾਗ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸੀ।
ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਵਿਹੜੇ ’ਚ ਚੱਲੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦੌਰਾਨ ਵਿਆਹ ਵਰਗਾ ਮਾਹੌਲ ਰਿਹਾ। ਕਾਲਜ ਪ੍ਰਿੰਸੀਪਲ ਪ੍ਰੋ. ਸੁਖਬੀਰ ਸਿੰਘ ਅਤੇ ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਹਰਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਮੁਕਾਬਲਿਆਂ ਦੌਰਾਨ ਓਵਰਆਲ ਟਰਾਫ਼ੀ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਪਹਿਲਾ, ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਦੂਜਾ ਅਤੇ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਾਬੀ ਗੱਭਰੂਆਂ ਦੇ ਭੰਗੜੇ ਦੇ ਮੁਕਾਬਲੇ ’ਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਰਿਪੁਦਮਨ ਸਿੰਘ ਨਾਭਾ ਨੇ ਦੂਜਾ ਅਤੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਾਬਣ ਮੁਟਿਆਰਾਂ ਦੇ ਗਿੱਧੇ ਦੇ ਮੁਕਾਬਲੇ ’ਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ, ਤਾਰਾ ਵਿਵੇਕ ਕਾਲਜ ਗੱਜਣਮਾਜਰਾ ਮਲੇਰਕੋਟਲਾ ਨੇ ਦੂਜਾ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਲੋਕ ਨਾਚ (ਲੜਕੀਆਂ) ਲੁੱਡੀ ’ਚ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਪਹਿਲਾ, ਤਾਰਾ ਵਿਵੇਕ ਕਾਲਜ ਗੱਜਣਮਾਜਾਰਾ ਨੇ ਦੂਜਾ ਅਤੇ ਸਰਕਾਰੀ ਕਾਲਜ ਮਲੇਰਕੋਟਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਨਾਚ (ਲੜਕੇ) ਝੂਮਰ ’ਚ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਪਹਿਲਾ, ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਦੂਜਾ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਨੇ ਤੀਜਾ ਸਥਾਨਕ ਪ੍ਰਾਪਤ ਕੀਤਾ। ਨੁੱਕੜ ਨਾਟਕਾਂ ਦੀ ਪੇਸ਼ਕਾਰੀ ’ਚ ਸਰਕਾਰੀ ਰਿਪੁਦਮਨ ਕਾਲਜ ਨਾਭਾ ਨੇ ਪਹਿਲਾ, ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਦੂਜਾ ਅਤੇ ਆਸਰਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀ ਰਾਜਪੁਰਾ ਸੰਗਰੂਰ ਨੇ ਤੀਜਾ ਸਥਾਨ ਜਦੋਂ ਕਿ ਇਕਾਂਗੀ ਨਾਟਕ ਦੀ ਪੇਸ਼ਕਾਰੀ ’ਚ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਪਹਿਲਾ, ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਨੇ ਦੂਜਾ ਅਤੇ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।