ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡੀਈਓ...
Advertisement

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡੀਈਓ ਸੈਕੰਡਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਰੋਸ ਪੱਤਰ ਦਿੱਤਾ ਗਿਆ।

ਇਸ ਮੌਕੇ ਯੂਨੀਅਨ ਆਗੂਆਂ ਦੇਵੀ ਦਿਆਲ, ਫਕੀਰ ਸਿੰਘ ਟਿੱਬਾ, ਸਤਵੰਤ ਸਿੰਘ ਆਲਮਪੁਰ, ਸਰਬਜੀਤ ਸਿੰਘ ਪੁੰਨਾਵਾਲ, ਹਰੀਸ ਕੁਮਾਰ, ਕਰਨੈਲ ਸਿੰਘ ਮੂਣਕ ਅਤੇ ਬਾਰਾ ਸਿੰਘ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਚੁੱਪ ਵੱਟ ਰੱਖੀ ਹੈ ਜਿਸ ਕਾਰਨ ਅਧਿਆਪਕਾਂ ’ਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਸਾਰੇ ਕਰਮਚਾਰੀਆਂ ਨੂੰ ਤਨਖ਼ਾਹ ਦੇਣੀ ਯਕੀਨੀ ਬਣਾਈ ਜਾਵੇ, ਅਧਿਆਪਕਾਂ ਦੇ ਹੱਕ ਵਿੱਚ ਹੋਏ ਫ਼ੈਸਲਿਆਂ ਨੂੰ ਜਨਰਲਾਈਜ਼ ਕੀਤਾ ਜਾਵੇ, 5178 ਅਧਿਆਪਕਾਂ ਦੇ ਬਕਾਏ ਜਲਦ ਜਾਰੀ ਕੀਤੇ ਜਾਣ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਵਿੱਚ ਸਿਆਸੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ, ਅਧਿਆਪਕਾਂ ਤੋਂ ਲਏ ਜਾਂਦੇ ਸਾਰੇ ਗ਼ੈਰ-ਵਿਦਿਅਕ ਕੰਮ ਬੰਦ ਕੀਤੇ ਜਾਣ, ਸਾਰੇ ਵਰਗਾਂ ਦੀਆਂ ਤਰੱਕੀਆਂ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਅਤੇ ਐੱਨਐੱਸਕਿਊਐੱਫ ਅਧਿਆਪਕਾਂ ਨੂੰ ਤਨਖ਼ਾਹ ਸਕੇਲਾ ਦੇ ਘੇਰੇ ਵਿੱਚ ਲਿਆਂਦਾ ਜਾਵੇ।

Advertisement

Advertisement