ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਜਵਾਨਾਂ ਦੇ ਚੰਗੇ ਭਵਿੱਖ ਲਈ ਯਤਨਸ਼ੀਨ ਸਰਕਾਰ: ਗੋਇਲ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਡਿਫੈਂਸ ਕਮੇਟੀਆਂ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ...
Advertisement

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਡਿਫੈਂਸ ਕਮੇਟੀਆਂ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੀਟਿੰਗਾਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਬਣਾਉਣ ਸਣੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਯਤਨ ਕਰਨਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਲਈ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਫੈਲਾਉਣਾ ਜ਼ਰੂਰੀ ਹੈ।

Advertisement

ਇਸ ਮੌਕੇ ਉਨ੍ਹਾਂ ਨੇ ਲੋਕਾਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵੀ ਬਾਰੇ ਜਾਗਰੂਕ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਸਿਹਤ ਵਿਭਾਗ, ਪੁਲੀਸ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ।

ਇਸ ਮੌਕੇ ਪੀਏ ਰਾਕੇਸ਼ ਕੁਮਾਰ ਗੁਪਤਾ, ਸਰਪੰਚ ਨਿਸ਼ਾਨ ਸਿੰਘ ਚੱਠਾ ਗੋਬਿੰਦਪੁਰਾ, ਗੁਰਪੀਤ ਸਿੰਘ ਆਦਿ ਹਾਜ਼ਰ ਸਨ।

Advertisement
Show comments