DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਨੂੰ ਰੋਕਣ ਲਈ ਯਤਨ ਕਰ ਰਹੀਆਂ ਹਨ ਸਰਕਾਰਾਂ: Gulab Chand Kataria

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ; ਪੰਜਾਬ ਦੇ ਰਾਜਪਾਲ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਵਿਚ ਸ਼ਿਰਕਤ

  • fb
  • twitter
  • whatsapp
  • whatsapp
Advertisement

ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਵਿਸ਼ਵਕਰਮਾ ਭਵਨ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਸਰਕਾਰ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਸ਼ਾਮਲ ਹੋਏ।

Advertisement

ਉਹਨਾਂ ਕਿਹਾ ਕਿ ਪੰਜਾਬ ਵਿੱਚ ਗੁਆਂਢੀ ਦੇਸ਼ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਬਣਾਉਣ ਲਈ ਲਗਾਤਾਰ ਕਿਸੇ ਨਾ ਕਿਸੇ ਤਰੀਕੇ ਰਾਹੀਂ ਨਸ਼ੇ ਭੇਜੇ ਜਾ ਰਹੇ ਹਨ। ਪਹਿਲਾਂ ਉਹਨਾਂ ਵੱਲੋਂ ਡਰੋਨ ਭੇਜੇ ਜਾਂਦੇ ਸਨ ਜਿਨਾਂ ਨੂੰ ਰੋਕ ਲਿਆ ਗਿਆ ਹੈ। ਹੁਣ ਉਹ ਨਵੀਂ ਤਕਨੀਕ ਨਾਲ ਡਰੋਨ ਭੇਜ ਰਹੇ ਹਨ ਜਿਨ੍ਹਾਂ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰੰਤੂ ਨਸ਼ਿਆਂ ਦੇ ਸਮਾਪਤੀ ਲਈ ਇਹਨਾਂ ਨੂੰ ਖਤਮ ਕਰਨ ਲਈ ਲੋਕਾਂ ਨੂੰ ਰਲ ਮਿਲ ਕੇ ਅੱਗੇ ਆਉਣਾ ਪਵੇਗਾ।

Advertisement

ਇਸ ਸਮਾਗਮ ਵਿੱਚ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਅਤੇ ਸਨਅਤਕਾਰ ਹਰੀ ਸਿੰਘ ਪ੍ਰੀਤ ਗਰੁੱਪ, ਚਰਨਜੀਤ ਸਿੰਘ ਮਲਕੀਤ ਐਗਰੋ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸ੍ਰੀ ਕਟਾਰੀਆ ਨੇ ਜੱਸਾ ਸਿੰਘ ਰਾਮਗੜੀਆ ਦੀ ਜੀਵਨੀ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਮੁਸੀਬਤ ਦਾ ਸਾਹਮਣਾ ਹੱਸ ਕੇ ਕੀਤਾ ਹੈ ਭਾਵੇਂ ਉਹ ਹੜ੍ਹ ਦੀ ਸਥਿਤੀ ਕਿਉਂ ਨਾ ਹੋਵੇ ਉਸ ਸਮੇਂ ਵੀ ਪੰਜਾਬੀਆਂ ਵੱਲੋਂ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਸੀ।

ਇਸ ਸਮਾਗਮ ਮਗਰੋਂ ਉਹ ਖੋਖ ਪਿੰਡ ਵਿਚ ਨਿਰਮਲ ਆਸ਼ਰਮ ਪਹੁੰਚੇ।

Advertisement
×