DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਖਿਲਾਫ ਸਰਕਾਰ ਦੀ ਅਰਥੀ ਫੂਕੀ

  ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਅੱਜ ਡੈਮੋਕਰੇਟਿਕ ਟੀਚਰਜ਼ ਫਰੰਟ ਬਲਾਕ ਲਹਿਰਾਗਾਗਾ ਅਤੇ ਮੂਨਕ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਇਸ ਗ੍ਰਿਫਤਾਰੀ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ...

  • fb
  • twitter
  • whatsapp
  • whatsapp
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਅੱਜ ਡੈਮੋਕਰੇਟਿਕ ਟੀਚਰਜ਼ ਫਰੰਟ ਬਲਾਕ ਲਹਿਰਾਗਾਗਾ ਅਤੇ ਮੂਨਕ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਇਸ ਗ੍ਰਿਫਤਾਰੀ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ ਅਤੇ ਮਜ਼ਦੂਰ ਆਗੂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਮਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਮਗਰਮੱਛੀ ਹੰਝੂ ਵਹਾ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ। ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾਵੇਗਾ।

Advertisement

ਡੈਮੋਕਰੇਟਿਕ ਟੀਚਰਜ਼ ਫਰੰਟ ਬਲਾਕ ਪ੍ਰਧਾਨ ਲਹਿਰਾਗਾਗਾ ਮਨੋਜ ਕੁਮਾਰ, ਬਲਾਕ ਪ੍ਰਧਾਨ ਮੂਨਕ ਰਾਜ ਸੈਣੀ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਪ੍ਰਧਾਨ ਸੰਗਰੂਰ ਮੇਘਰਾਜ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ ਜਥੇਬੰਦੀਆਂ ਜੋ ਐਕਸ਼ਨ ਉਲਕਣਗੀਆਂ ਉਸ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

Advertisement

ਅੱਜ ਦੇ ਅਰਥੀ ਫੂਕ ਪ੍ਰੋਗਰਾਮ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੋਂ ਗੁਰਦਾਸ ਝਲੂਰ, ਕਿਰਤੀ ਦਲ਼ ਪੰਜਾਬ ਤੋਂ ਬੱਬੀ ਲਹਿਰਾ, ਸੇਬੀ ਖੰਡੇਬਾਦ, ਸਫਾਈ ਸੇਵਕ ਯੁਨੀਅਨ ਲਹਿਰਾ ਤੋਂ ਆਗੂ ਸੁਖਵਿੰਦਰ ਆਦਿ ਮੌਜੂਦ ਸਨ।

Advertisement
×