ਮੂਨਕ (ਪੱਤਰ ਪ੍ਰੇਰਕ): ਕਣਕ ਦੇ ਨਾੜ ਨੂੰ ਅੱਗ ਲੱਗਣ ਨਾਲ ਨੁਕਸਾਨੇ ਪਿੰਡਾਂ ਦਾ ਦੌਰਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਲਹਿਰਾ ਇੰਚਾਰਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਅੱਜ ਪਿੰਡ ਹਾਂਡਾ, ਕੁਦਨੀ, ਮਨਿਆਨਾ, ਮਕੋਰੜ ਸਾਹਿਬ ਅਤੇ ਮੰਡਵੀ ਵਿਚ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਕਿਸਾਨਾਂ ਦੇ ਪਸ਼ੂਆਂ ਅਤੇ ਤੂੜੀ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਭਾਈ ਲੌਂਗੋਵਾਲ ਨੇ ਨੁਕਸਾਨਗ੍ਰਸਤ ਕਿਸਾਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਕਿਸਾਨਾਂ ਦੇ ਦੁੱਖ-ਸੁੱਖ ਨੂੰ ਸ਼੍ਰੋਮਣੀ ਅਕਾਲੀ ਤੋਂ ਵੱਧ ਹੋਰ ਕੋਈ ਪਾਰਟੀ ਨਹੀਂ ਸਮਝ ਸਕਦੀ। ਇਸ ਮੌਕੇ ਦਰਸ਼ਨ ਸਿੰਘ ਮੰਡੇਰ, ਸਾਬਕਾ ਚੇਅਰਮੈਨ ਨਿਰਮਲ ਸਿੰਘ ਕੜੈਲ, ਗਿਆਨੀ ਨਰਿੰਜਣ ਸਿੰਘ ਭੂਟਾਲ, ਸਾਬਕਾ ਚੇਅਰਮੈਨ ਗੋਲਡੀ ਚੀਮਾ ਹਾਜ਼ਰ ਸਨ।