DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੋਇਲ ਨੇ ਤਿੰਨ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ

ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ’ਚ ਕਰਨ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।
Advertisement

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡ ਰਾਮਗੜ੍ਹ ਸੰਧੂਆਂ ਅਤੇ ਭਾਈ ਕੀ ਪਿਸ਼ੌਰ ਵਿੱਚ ਮਹੱਤਵਪੂਰਨ ਸੜਕ ਪ੍ਰਾਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਵਿੱਚ 4 ਕਰੋੜ 12 ਲੱਖ ਰੁਪਏ ਨਾਲ ਤਿੰਨ ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਨ੍ਹਾਂ ਪ੍ਰਾਜੈਕਟਾਂ ਵਿੱਚ ਪਿੰਡ ਰਾਮਗੜ੍ਹ ਸੰਧੂਆਂ ਤੋਂ ਨੰਗਲਾ ਅਤੇ ਸ਼ਿਵ ਮੰਦਰ ਤੱਕ 03.62 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਾਈ ਰਾਮਗੜ੍ਹ ਸੰਧੂਆਂ ਸੜਕ ਤੋਂ ਖਾਈ ਅੜਵਾਸ ਸੜਕ ਤਕ 02.65 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਪਿੰਡ ਭਾਈ ਕੀ ਪਿਸ਼ੌਰ ਦੀ ਫਿਰਨੀ ਤੋਂ ਸਮਾਧ ਭੰਗੂਆਂ ਤੱਕ 2.21 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਸ੍ਰੀ ਗੋਇਲ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੇ ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਗਤੀ ਦੇਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।

Advertisement

Advertisement
Advertisement
×