ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੋਇਲ ਵੱਲੋਂ ਨਗਰ ਕੌਂਸਲ ਦੀ ਇਮਾਰਤ ਦਾ ਨੀਂਹ ਪੱਥਰ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਹ ਨਵੀਂ ਇਮਾਰਤ ਪੁਰਾਣੇ ਦਫ਼ਤਰ ਵਾਲੀ ਥਾਂ ’ਤੇ ਹੀ ਤਿਆਰ ਕੀਤੀ ਜਾਵੇਗੀ, ਜੋ ਕਾਫੀ ਸਮੇਂ ਤੋਂ ਸ਼ਹਿਰ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ...
ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ ਬਰਿੰਦਰ ਗੋਇਲ।
Advertisement

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਹ ਨਵੀਂ ਇਮਾਰਤ ਪੁਰਾਣੇ ਦਫ਼ਤਰ ਵਾਲੀ ਥਾਂ ’ਤੇ ਹੀ ਤਿਆਰ ਕੀਤੀ ਜਾਵੇਗੀ, ਜੋ ਕਾਫੀ ਸਮੇਂ ਤੋਂ ਸ਼ਹਿਰ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਨ ਯੋਗ ਨਹੀਂ ਸੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵਾਂ ਦਫ਼ਤਰ, ਜਿਸ ’ਤੇ ਲਗਭਗ 46 ਲੱਖ ਰੁਪਏ ਦੀ ਲਾਗਤ ਆਵੇਗੀ, ਵਿੱਚ ਆਧੁਨਿਕ ਸਹੂਲਤਾਂ ਹੋਣਗੀਆਂ ਤੇ ਇਹ ਪ੍ਰਾਜੈਕਟ ਬਹੁਤ ਜਲਦ ਮੁਕੰਮਲ ਹੋ ਜਾਵੇਗਾ ਜਿਸ ਤੋਂ ਬਾਅਦ ਨਗਰ ਨਿਵਾਸੀਆਂ ਨੂੰ ਸਾਰੀਆਂ ਸਹੂਲਤਾਂ ਇੱਕ ਹੀ ਛੱਤ ਹੇਠ ਮਿਲਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਿੱਚ ਡਰੇਨ ਨੂੰ ਕਵਰ ਕੀਤਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਦੀ ਮੰਗ ਦੇ ਮੱਦੇਨਜ਼ਰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਨਾਲੀਆਂ ਨੂੰ ਕਵਰ ਕਰਨ ਦਾ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਸਮਾਗਮ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਘੱਗਰ ਦੀ ਮਾਰ ਤੋਂ ਬਚਾਅ ਦੇ ਸ਼ੁਕਰਾਨੇ ਵਜੋਂ ਪਿੰਡ ਕੁਦਨੀ, ਭੂੰਦੜ ਭੈਣੀ, ਸੁਰਜਣ ਭੈਣੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਵਿੱਚ ਵੀ ਹਾਜ਼ਰੀ ਭਰੀ।

Advertisement
Advertisement
Show comments