DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੱਸੂਪੁਰ ਨੂੰ 15 ਲੱਖ ਰੁਪਏ ਦੀ ਗਰਾਂਟ ਜਾਰੀ

ਵਿਧਾਇਕ ਨੇ ਲਾਲ ਲਕੀਰ ’ਚ ਰਹਿੰਦੇ 28 ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ

  • fb
  • twitter
  • whatsapp
  • whatsapp
featured-img featured-img
ਪੰਚਾਇਤ ਨੂੰ ਚੈੱਕ ਦਿੰਦੇ ਹੋਏ ਹਲਕਾ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ।
Advertisement

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਤਹਿਤ ਹਲਕੇ ਦੇ ਪਿੰਡ ਨੱਸੂਪੁਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਅਤੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਵਿਕਾਸ ਕਾਰਜਾਂ ਲਈ ਕੁੱਲ 15 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ। ਸਮਾਗਮ ਦੌਰਾਨ ਲਾਲ ਲਕੀਰ ਵਾਲੇ ਘਰਾਂ ਵਿੱਚ ਰਹਿੰਦੇ 28 ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ ਗਏ। ਇਸ ਤੋਂ ਇਲਾਵਾ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਪਿੰਡ ਵਿੱਚ ਪਾਈਪ ਲਾਈਨ, ਖੇਡ ਮੈਦਾਨ ਅਤੇ ਸੋਲਰ ਲਾਈਟਾਂ ਲਈ ਵੀ ਵੱਖ-ਵੱਖ ਤੌਰ ’ਤੇ ਫੰਡ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੇ ਹੋਏ ਸਰਕਾਰ ਨੇ ਹਰ ਖੇਤਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ, ਰੁਜ਼ਗਾਰ, ਮੁਫਤ ਬਿਜਲੀ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ, ਸੜਕਾਂ ਦੀ ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਵਰਗੀਆਂ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਲਿਆਂਦਾ ਗਿਆ ਹੈ। ਸਮਾਗਮ ’ਚ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਮਨਜੀਤ ਕੌਰ, ਤਹਿਸੀਲਦਾਰ ਨਵਜੋਤ ਤਿਵਾੜੀ, ਸਰਪੰਚ ਮਹਿਲ ਸਿੰਘ, ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਜੇ ਈ ਸ਼ੈਰੀ ਬਾਂਸਲ, ਦੀਪਕ ਵਧਵਾ, ਪੰਚਾਇਤ ਮੈਂਬਰ ਆਦਿ ਹਾਜ਼ਰ ਸਨ।

Advertisement
Advertisement
×