ਜੀਟੀਯੂ ਵੱਲੋਂ ਹੜ੍ਹ ਪੀੜਤ ਪਰਿਵਾਰ ਦੀ ਵਿੱਤੀ ਮਦਦ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾਣਗੇ। ਇਸੇ ਲੜੀ ਤਹਿਤ ਬੇਨੜਾ ਪਿੰਡ ਦੇ ਇੱਕ ਪਰਿਵਾਰ ਦੀ ਵਿੱਤੀ ਮਦਦ ਕੀਤੀ ਗਈ। ਵਿੱਤੀ ਮੱਦਦ...
Advertisement
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾਣਗੇ। ਇਸੇ ਲੜੀ ਤਹਿਤ ਬੇਨੜਾ ਪਿੰਡ ਦੇ ਇੱਕ ਪਰਿਵਾਰ ਦੀ ਵਿੱਤੀ ਮਦਦ ਕੀਤੀ ਗਈ। ਵਿੱਤੀ ਮੱਦਦ ਕਰਨ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਫਕੀਰ ਸਿੰਘ ਟਿੱਬਾ, ਦੇਵੀ ਦਿਆਲ, ਹਰੀਸ਼ ਕੁਮਾਰ, ਸਰਬਜੀਤ ਸਿੰਘ ਪੁੰਨਾਵਾਲ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬੇਨੜਾ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਦੇ ਪਰਿਵਾਰ ਦਾ ਘਰ ਪਿਛਲੇ ਦਿਨੀਂ ਪਏ ਭਾਰੀ ਮੀਂਹਾਂ ਕਾਰਨ ਪੂਰੀ ਤਰ੍ਹਾਂ ਢਹਿ ਗਿਆ ਹੈ। ਪਰਿਵਾਰ ਪਿੰਡ ਦੀ ਧਰਮਸ਼ਾਲਾ ਵਿਚ ਰਹਿ ਕੇ ਗੁਜ਼ਾਰਾ ਕਰਨ ਲਈ ਮਜਬੂਰ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵਿਦਿਆਰਥੀ ਦੇ ਪਿਤਾ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਆਪਣੇ ਪੱਧਰ ’ਤੇ 12 ਹਜ਼ਾਰ ਰੁਪਏ ਦੀ ਵਿੱਤੀ ਮਦਦ ਕੀਤੀ ਹੈ।
Advertisement
Advertisement