guest faculty assistant professors: ਗੈਸਟ ਫੈਕਲਟੀ ਪ੍ਰੋਫੈਸਰਾਂ ਦਾ ਧਰਨਾ ਜਾਰੀ
ਪਟਿਆਲਾ (ਰਵੇਲ ਸਿੰਘ ਭਿੰਡਰ): ਸਰਕਾਰੀ ਮਹਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਭਖਿਆ ਰਿਹਾ| ਅੱਜ ਕਾਲਜ ਦੇ ਮੇਨ ਗੇਟ ਦੀ ਥਾਂ ਪ੍ਰਦਰਸ਼ਨ ਪ੍ਰਿੰਸੀਪਲ ਦੇ ਦਫ਼ਤਰ ਅੱਗੇ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ|...
ਪਟਿਆਲਾ (ਰਵੇਲ ਸਿੰਘ ਭਿੰਡਰ): ਸਰਕਾਰੀ ਮਹਿੰਦਰਾ ਕਾਲਜ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਭਖਿਆ ਰਿਹਾ| ਅੱਜ ਕਾਲਜ ਦੇ ਮੇਨ ਗੇਟ ਦੀ ਥਾਂ ਪ੍ਰਦਰਸ਼ਨ ਪ੍ਰਿੰਸੀਪਲ ਦੇ ਦਫ਼ਤਰ ਅੱਗੇ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ| ਧਰਨੇ ਨੂੰ ਸੰਬੋਧਨ ਦੌਰਾਨ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਦੋਸ਼ ਲਗਾਇਆ ਕਿ ਉਹ ਕਈ ਵਾਰ ਕਾਲਜ ਪ੍ਰਿੰਸੀਪਲ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਜਾਣੂ ਕਰਵਾ ਚੁੱਕੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰਧਾਨ ਪ੍ਰੋਫੈਸਰ ਹੁਕਮ ਚੰਦ ਨੇ ਆਖਿਆ ਕਿ ਕਾਲਜ ਪ੍ਰਸ਼ਾਸਨ ਆਪਣੀ ਜਿੱਦ ’ਤੇ ਅੜਿਆ ਹੋਇਆ ਹੈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਦਾ ਪਖ ਲੈਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।
ਸ੍ਰੀ ਚੰਦ ਨੇ ਦੱਸਿਆ ਕਿ ਸਹਾਇਕ ਪ੍ਰੋਫਸਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਤੇ ‘ਆਪ’ ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਵੀ ਮੀਟਿੰਗ ਕਰ ਕੇ ਮਾਮਲੇ ਬਾਰੇ ਚਰਚਾ ਕੀਤੀ।

