ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਲਜ਼ਾਰ ਬੌਬੀ ਨੇ ਮੰਨਵੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਅਮਰਗੜ੍ਹ ਸਬ-ਡਵੀਜ਼ਨ ਦੇ ਪਿੰਡ ਮੰਨਵੀ ਦਾ ਦੌਰਾ ਕੀਤਾ ਅਤੇ ਮੋਬਾਈਲ ਟਾਵਰ ਲਾਉਣ ਦੇ ਮਾਮਲੇ ’ਚ ਰੋਸ ਪ੍ਰਗਟ ਕਰ ਰਹੇ ਪਿੰਡ ਵਾਸੀਆਂ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਮੁਲਾਕਾਤ ਕਰਕੇ...
Advertisement
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਅਮਰਗੜ੍ਹ ਸਬ-ਡਵੀਜ਼ਨ ਦੇ ਪਿੰਡ ਮੰਨਵੀ ਦਾ ਦੌਰਾ ਕੀਤਾ ਅਤੇ ਮੋਬਾਈਲ ਟਾਵਰ ਲਾਉਣ ਦੇ ਮਾਮਲੇ ’ਚ ਰੋਸ ਪ੍ਰਗਟ ਕਰ ਰਹੇ ਪਿੰਡ ਵਾਸੀਆਂ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਨਾਲ ਰਾਬਤਾ ਕਰਕੇ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਕੋਸ਼ਿਸ਼ ਰਹੀ ਹੈ ਕਿ ਗਰੀਬ ਅਤੇ ਪੱਛੜੇ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਕਮਿਸ਼ਨ ਮੈਂਬਰ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕਿਸੇ ਵੀ ਪੱਧਰ ’ਤੇ ਧੱਕੇਸ਼ਾਹੀ ਜਾਂ ਭੇਦਭਾਵ ਦੀ ਘਟਨਾ ਵਾਪਰਦੀ ਹੈ ਤਾਂ ਬੇਝਿਜਕ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਲੱਭਣ ਲਈ ਯਤਨ ਕੀਤੇ ਜਾਂਦੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਗੁਲਜ਼ਾਰ ਸਿੰਘ ਬੌਬੀ ਦਾ ਸਨਮਾਨ ਵੀ ਕੀਤਾ ਗਿਆ।

 

Advertisement

Advertisement