DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gulzar Singh Case: ਤੂਰਬੰਜਾਰਾ ’ਚ ਪੀੜਤ ਪਰਿਵਾਰ ਨੂੰ ਮਿਲਣਗੇ ਭਾਜਪਾ ਆਗੂ; ਭਾਜਪਾ ਦਾ ਵਫ਼ਦ ਚੰਡੀਗੜ੍ਹ ਤੋਂ ਰਵਾਨਾ

ਪ੍ਰਸ਼ਾਸਨ ’ਤੇ ਧੱਕੇ ਨਾਲ ਅੰਤਿਮ ਸੰਸਕਾਰ ਕਰਵਾਉਣ ਦੇ ਦੋਸ਼ਾਂ ਤੋਂ ਬਾਅਦ ਭਖਿਆ ਸਿਆਸੀ ਮਾਹੌਲ

  • fb
  • twitter
  • whatsapp
  • whatsapp
Advertisement

ਪੰਜਾਬ ਭਾਜਪਾ ਦਾ ਵਫ਼ਦ ਪਾਰਟੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਵਿਖੇ  ਮ੍ਰਿਤਕ ਮਜ਼ਦੂਰ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ਵਿੱਚ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਵੀ ਸ਼ਾਮਲ ਹਨ।

ਅੱਜ ਮ੍ਰਿਤਕ ਦੇ ਪਰਿਵਾਰ ਵੱਲੋਂ ਇੱਕ ਨਵੀਂ ਵੀਡੀਓ ਜਾਰੀ ਕਰਕੇ ਪ੍ਰਸ਼ਾਸਨ ’ਤੇ ਧੱਕੇ ਨਾਲ ਅੰਤਿਮ ਸੰਸਕਾਰ ਕਰਵਾਉਣ ਦੇ ਦੋਸ਼ ਲਗਾਏ ਗਏ ਹਨ। ਪਰਿਵਾਰ ਦਾ ਇਹ ਨਵਾਂ ਪੱਖ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਵਫ਼ਦ ਪਿੰਡ ਤੂਰਬੰਜਾਰਾ ਲਈ ਰਵਾਨਾ ਹੋ ਗਿਆ ਹੈ।

Advertisement

ਪੰਜਾਬ ਭਾਜਪਾ ਵੱਲੋਂ 18 ਸਤੰਬਰ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਭਾਜਪਾ ਹੁਣ ਮ੍ਰਿਤਕ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਕੌਮੀ ਪੱਧਰ ’ਤੇ ਉਭਾਰੇਗੀ। ਪੰਜਾਬ ਭਾਜਪਾ ਦਾ ਵਫ਼ਦ ਅੱਜ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦੇਵੇਗਾ ਅਤੇ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹਨ ਦਾ ਢਾਰਸ ਬੰਨ੍ਹਾਏਗਾ। ਪਰਿਵਾਰ ਦੇ ਇਸ ਨਵੇਂ ਸਟੈਂਡ ਤੋਂ ਬਾਅਦ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੁੜ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਣਾ ਸ਼ੁਰੂ ਕਰ ਦਿੱਤਾ ਹੈ।

Advertisement

Advertisement
×