ਪੱਤਰ ਪ੍ਰੇਰਕ
ਲਹਿਰਾਗਾਗਾਗਾ, 25 ਅਕਤੂਬਰ
ਪਿੰਡ ਰਾਏਧੜਾਣਾ ਦੇ ਗੁਰੂ ਘਰ ’ਚ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਸੰਯੁਕਤ ਅਕਾਲੀ ਦਲ ਦੇ ਜਰਨਲ ਸਕੱਤਰ ਦੀ ਅਗਵਾਈ ’ਚ 10 ਰੋਜ਼ਾ ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 65 ਨੌਜਵਾਨਾਂ, ਬੱਚਿਆਂ ਅਤੇ ਔਰਤਾਂ ਨੇ ਭਾਗ ਲਿਆ। ਕੈਂਪ ਵਿੱਚ ਭਾਈ ਬਲਵਿੰਦਰ ਸਿੰਘ ਗਾਗਾ ਪ੍ਰਚਾਰਕ ਨੇ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਕਰਵਾਈ ਅਤੇ ਸਿੱਖ ਰਹਿਤ ਮਰਿਆਦਾ ਤੋਂ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਨਵਾਂ ਗਾਓਂ ਨੇ ਦਸਤਾਰ ਸਿਖਲਾਈ ਦਿੱਤੀ । ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ ਅਤੇ ਸੋਹਣੀਆਂ ਦਸਤਾਰਾਂ ਅਤੇ ਲੰਮੇ ਕੇਸ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ਲੰਮੇ ਕੇਸ ਰੱਖਣ ਦਾ ਪ੍ਰਣ ਲਿਆ। ਜੇਤੂਆਂ ਨੂੰ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਦਸਤਾਰ, ਸਰਟੀਫਿਕੇਟ, ਟਰਾਫੀਆਂ, ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ।
ਦਸਤਾਰ ਸਜਾਉਣ ਸਬੰਧੀ ਕੈਂਪ
ਅਮਰਗੜ੍ਹ (ਪੱਤਰ ਪ੍ਰੇਰਕ): ਸ਼ਹੀਦ ਮੇਜਰ ਹਰਦੇਵ ਸਿੰਘ ਸੀਨੀਅਰ ਸੈਕੰਡਰੀ ਸਕੂਲ ਗੁਵਾਰਾ ਦੇ ਵਿਦਿਆਰਥੀਆਂ ਨੂੰ ਦਸਤਾਰ ਸਜਾਉਣ ਲਈ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਦਾਨੀ ਸੱਜਣਾਂ ਨੇ ਦਸਤਾਰ ਸਜਾਉਣ ਵਾਲੇ ਵਿਦਿਆਰਥੀਆਂ ਨੂੰ ਦਸਤਾਰਾਂ ਤੇ ਪਟਕਾ ਬੰਨ੍ਹਣ ਵਾਲਿਆਂ ਨੂੰ ਪਟਕੇ ਦਿੱਤੇ ਗਏ। ਜਥੇਦਾਰ ਮੇਘ ਸਿੰਘ ਗੁਵਾਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਦਸਤਾਰਾਂ ਦੀ ਵੰਡ ਕੀਤੀ। ਪ੍ਰਿੰਸੀਪਲ ਮਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੱਗ ਬੰਨ੍ਹਣੀ ਆਉਣੀ ਚਾਹੀਦੀ ਹੈ। ਉਨ੍ਹਾਂ ਡੀਪੀਈ ਬਲਵੰਤ ਸਿੰਘ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਯਾਵਵਿੰਦਰ ਸਿੰਘ ਨੇ ਕਿਹਾ ਕਿ ਮੁਕਾਬਲੇ ਵਿਦਿਆਰਥੀਆਂ ਲਈ ਬਹੁਤ ਕਾਰਗਰ ਸਿੱਧ ਹੁੰਦੇ ਹਨ।