ਲਹਿਰਾਗਾਗਾ: ਪਿੰਡ ਭਾਈ ਕੀ ਪਿਸ਼ੌਰ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਭੰਗੂ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਰਾਮਪਾਲ ਸਿੰਘ ਬਹਿਣੀਵਾਲ ਦੀ ਅਗਵਾਈ ’ਚ ਪੰਦਰਾਂ ਦਿਨਾਂ ਤੋਂ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਤੇ ਮੁਕਾਬਲੇ ਕਰਵਾਏ ਗਏ। ਇਸ ਕੈਂਪ ਵਿੱਚ ਲਪਗ 90 ਬੱਚਿਆਂ ਨੇ ਭਾਗ ਲਿਆ। ਗੁਰਬਾਣੀ ਸੰਥਿਆ ਕਰਵਾਉਣ ਦੀ ਸੇਵਾ ਭਾਈ ਪਰਮਿੰਦਰ ਸਿੰਘ ਰਿਊਦ ਨੇ ਕੀਤੀ। ਦਸਤਾਰ ਬੰਨ੍ਹਣ ਦੀ ਸਿਖਲਾਈ ਭਾਈ ਅਮਰਜੀਤ ਸਿੰਘ ਕੋਚ ਨਵਾਂ ਗਾਓ ਵਲੋਂ ਬੱਚਿਆਂ ਨੂੰ ਦਿੱਤੀ ਗਈ। ਗੁਰਬਾਣੀ ਸੰਥਿਆਂ ਦੇ ਮੁਕਾਬਲੇ ’ਚ ਹਰਮਨਦੀਪ ਕੌਰ ਨੇ ਪਹਿਲਾ , ਜਸਪ੍ਰੀਤ ਕੌਰ ਨੇ ਦੁੂਜਾ, ਹੁਸਨਪ੍ਰੀਤ ਕੌਰ ਨੇ ਤੀਜਾ, ਦਸਤਾਰ ਬੰਨ੍ਹਣ ਵਿੱਚ ਖੁਸ਼ਿਵੰਦਰ ਸਿੰਘ ਨੇ ਪਹਿਲਾ, ਪ੍ਰਭਜੋਤ ਸਿੰਘ ਨੇ ਦੂਜਾ ਤੇ ਬਲਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਬੱਚਿਆਂ ਨੂੰ ਪੱਗਾਂ, ਟਰਾਫੀਆਂ, ਸਰਟੀਫਿਕੇਟ ਅਤੇ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ ਜਦਕਿ ਬਾਕੀ ਬੱਚਿਆਂ ਨੂੰ ਤਗ਼ਮੇ, ਸਰਟੀਫਿਕੇਟ ਅਤੇ ਧਾਰਮਿਕ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ