ਗੁਰਚਰਨ ਬੀਕੇਯੂ ਸਿੱਧੂਪੁਰ ਦੀ ਖਾਈ ਇਕਾਈ ਦੇ ਪ੍ਰਧਾਨ ਬਣੇ
ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਵੇਖਦਿਆਂ ਪਿੰਡ ਖਾਈ ਦੇ ਕਿਸਾਨਾਂ ਵੱਲੋਂ ਯੂਨੀਅਨ ਦੀ ਇਕਾਈ ਦਾ ਗਠਨ ਕਰਨ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠ ਕੀਤਾ ਗਿਆ। ਇਸ ਮੌਕੇ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ...
Advertisement
ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਵੇਖਦਿਆਂ ਪਿੰਡ ਖਾਈ ਦੇ ਕਿਸਾਨਾਂ ਵੱਲੋਂ ਯੂਨੀਅਨ ਦੀ ਇਕਾਈ ਦਾ ਗਠਨ ਕਰਨ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠ ਕੀਤਾ ਗਿਆ। ਇਸ ਮੌਕੇ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਤੇ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਜਲੂਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਪਿੰਡ ਦੇ ਕਿਸਾਨਾਂ ਵੱਲੋਂ ਸਰਬਸੰਮਤੀ ਨਾਲ 36 ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਗੁਰਚਰਨ ਸਿੰਘ ਨੂੰ ਪ੍ਰਧਾਨ, ਨਿਰਮਲ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ ਟਿਵਾਣਾ ਖ਼ਜ਼ਾਨਚੀ, ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ, ਮੀਤ ਪ੍ਰਧਾਨ ਬਲਬੀਰ ਸਿੰਘ, ਨੈਬ ਸਿੰਘ, ਬਰਤਿੰਦਰ ਸਿੰਘ, ਸੁਖਜੀਤ ਸਿੰਘ ਸਲਾਹਕਾਰ ਤੇ ਗੁਰਤੇਜ ਸਿੰਘ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਰਣਧੀਰ ਸਿੰਘ, ਸਮਿੰਦਰਦੀਪ ਸਿੰਘ ,ਮਨਜੀਤ ਸਿੰਘ, ਹਰਪ੍ਰੀਤ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ ,ਰਾਮਪਾਲ ਸਿੰਘ, ਸੁਖਵਿੰਦਰ ਸਿੰਘ, ਸਤਿਗੁਰ ਸਿੰਘ, ਮੇਜਰ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਲਾਡੀ ਸਿੰਘ, ਗੁਰਪ੍ਰੀਤ ਸਿੰਘ, ਬਿੰਦਰ ਸਿੰਘ, ਗਗਨਦੀਪ ਸਿੰਘ, ਸੰਸਾਰ ਸਿੰਘ, ਧੰਨ ਸਿੰਘ, ਰਮੇਸ਼ਰ ਸਿੰਘ, ਹਰੀ ਸਿੰਘ, ਗੁਰਤਾਰ ਸਿੰਘ ਅਤੇ ਜਸਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement