ਗੁਰਦੀਪ ਸਿੰਘ ਲਾਲੀ/ਮਹਿੰਦਰ ਕੌਰ ਮੰਨੂ

ਗੁਰਦੀਪ ਸਿੰਘ ਲਾਲੀ/ਮਹਿੰਦਰ ਕੌਰ ਮੰਨੂ

ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਸੁਰੱਖਿਆ ਗਾਰਡ।

ਸੰਗਰੂਰ, 21 ਅਕਤੂਬਰ

ਪੈਸਕੋ ਅਧੀਨ ਸੇਵਾਵਾਂ ਨਿਭਾਅ ਰਹੇ ਨੌਕਰੀ ਤੋਂ ਫਾਰਗ ਕੀਤੇ ਜ਼ਿਲ੍ਹਾ ਜੇਲ੍ਹ ਦੇ ਸੁਰੱਖਿਆ ਗਾਰਡਾਂ ਨੂੰ ਅੱਜ ਮੁੜ ਬਹਾਲ ਕਰ ਦਿੱਤਾ ਗਿਆ। ਲੰਘੇ ਕੱਲ੍ਹ ਸੁਰੱਖਿਆ ਗਾਰਡਾਂ ਵੱਲੋਂ ਜ਼ਿਲ੍ਹਾ ਜੇਲ੍ਹ ਅੱਗੇ ਰੋਸ ਧਰਨਾ ਦਿੰਦਿਆਂ ਜਿੱਥੇ ਸੰਗਰੂਰ-ਬਠਿੰਡਾ ਮੁੱਖ ਮਾਰਗ ’ਤੇ ਆਵਾਜਾਈ ਠੱਪ ਕੀਤੀ ਗਈ ਸੀ ਉੱਥੇ ਕਿਸਾਨ ਜਥੇਬੰਦੀਆਂ ਸਮੇਤ ਹੋਰ ਭਰਾਤਰੀ ਜਥੇਬੰਦੀਆਂ ਵੀ ਸੁਰੱਖਿਆ ਗਾਰਡਾਂ ਦੀ ਹਮਾਇਤ ਵਿਚ ਨਿੱਤਰ ਆਈਆਂ ਸੀ। ਪ੍ਰਸ਼ਾਸ਼ਨ ਵਲੋਂ ਪੰਜਾਬ ਐਕਸ ਸਰਵਿਸਮੈਨ ਸਕਿਉਰਟੀ ਗਾਰਡ ਯੂਨੀਅਨ ਦੀ ਪੈਸਕੋ ਦੇ ਅਧਿਕਾਰੀਆਂ ਅਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅੱਜ ਕਰਵਾਈ ਮੀਟਿੰਗ ਹੋਈ। ਇਸ ਦੌਰਾਨ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਗਿਆ ਅਤੇ ਫਾਰਗ ਕੀਤੇ ਗਏ ਸੁਰੱਖਿਆ ਗਾਰਡਾਂ ਨੂੰ ਮੁੜ ਨੌਕਰੀ ’ਤੇ ਜੁਆਇਨ ਕਰਵਾ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਐਕਸ ਸਰਵਿਸਮੈਨ ਸਕਿਉਰਟੀ ਗਾਰਡ ਯੂਨੀਅਨ ਸੰਗਰੂਰ ਦੇ ਪ੍ਰਧਾਨ ਬਲਵਿੰਦਰ ਸਿੰਘ ਘਨੌੜ ਜੱਟਾਂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਅੱਜ ਹੋਈ ਮੀਟਿੰਗ ਵਿੱਚ ਪੈਸਕੋ ਕੰਪਨੀ ਵੱਲੋਂ ਏਰੀਆ ਮੈਨੇਜਰ, ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਸੁਪਰਡੈਂਟ, ਡਿਪਟੀ ਜੇਲ੍ਹ ਸੁਪਰਡੈਂਟ, ਪੁਲੀਸ ਵਿਭਾਗ ਵੱਲੋਂ ਡੀਐੱਸਪੀ ਸੱਤਪਾਲ ਸ਼ਰਮਾ, ਐਕਸ ਸਰਵਿਸਮੈਨ ਸਕਿਉਰਟੀ ਗਾਰਡ ਯੂਨੀਅਨ ਵੱਲੋਂ ਸੂਬਾ ਜਨਰਲ ਸਕੱਤਰ ਪਰਗਟ ਸਿੰਘ, ਬਲਵਿੰਦਰ ਸਿੰਘ ਘਨੌੜ ਜੱਟਾਂ, ਸੂਬੇਦਾਰ ਰਣਧੀਰ ਸਿੰਘ, ਭਾਕਿਯੂ ਏਕਤਾ (ਉਗਰਾਹਾਂ) ਦੇ ਬਲਾਕ ਭਵਾਨੀਗੜ੍ਹ ਦੇ ਆਗੂ ਹਰਜੀਤ ਸਿੰਘ ਫੌਜੀ ਆਦਿ ਸ਼ਾਮਲ ਹੋਏ। ਬਲਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਕਿਉਰਟੀ ਗਾਰਡਾਂ ਨੂੰ ਤੁਰੰਤ ਡਿਊਟੀ ’ਤੇ ਜੁਆਇਨ ਕਰਵਾਇਆ ਗਿਆ ਅਤੇ ਹੋਰ ਰਹਿੰਦੀਆਂ ਮੰਗਾਂ ਵੀ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮਸਲੇ ਦਾ ਹੱਲ ਹੋਣ ਕਾਰਨ ਸਕਿਉਟੀ ਗਾਰਡਾਂ ਵੱਲੋਂ 24 ਅਕਤੂਬਰ ਨੂੰ ਕੀਤਾ ਜਾਣ ਵਾਲਾ ਅਗਲਾ ਐਕਸ਼ਨ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕਿਉਰਟੀ ਗਾਰਡਾਂ ਦੀਆਂ ਬਕਾਇਆ ਮੰਗਾਂ ਦਾ ਹੱਲ ਨਾ ਹੋਇਆ ਜਾਂ ਕੋਈ ਵਿਤਕਰਾ ਕੀਤਾ ਗਿਆ ਤਾਂ ਮੁੜ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ। ਇਸ ਮੌਕੇ ਮੇਜਰ ਸਿੰਘ ਮੰਗਵਾਲ, ਗੁਰਪ੍ਰੀਤ ਸਿੰਘ ਸ਼ੇਰੋਂ, ਮਲਕੀਤ ਸਿੰਘ ਕਾਂਝਲਾ ਆਦਿ ਮੌਜੂਦ ਸਨ। ਯੂਨੀਅਨ ਨੇ ਸੰਘਰਸ਼ ਵਿਚ ਸਾਥ ਦੇਣ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਭਾਕਿਯੂ ਏਕਤਾ (ਉਗਰਾਹਾਂ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਹੋਰਾਂ ਦਾ ਧੰਨਵਾਦ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All