ਪੱਤਰ ਪ੍ਰੇਰਕ
ਲਹਿਰਾਗਾਗਾਗਾ, 9 ਅਕਤੂਬਰ
ਇਥੋਂ ਨੇੜਲੇ ਪਿੰਡ ਸੇਖੂਵਾਸ ’ਚ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ’ਚ 14-ਰੋਜ਼ਾ ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ 100 ਨੌਜਵਾਨਾਂ, ਬੱਚਿਆਂ ਅਤੇ ਔਰਤਾਂ ਨੇ ਭਾਗ ਲਿਆ। ਕੈਂਪ ਵਿੱਚ ਭਾਈ ਬਲਵਿੰਦਰ ਸਿੰਘ ਗਾਗਾ ਪ੍ਰਚਾਰਕ ਨੇ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਕਰਵਾਈ ਅਤੇ ਸਿੱਖ ਰਹਿਤ ਮਰਿਆਦਾ ਤੋਂ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਨਵਾਂ ਗਾਓ ਨੇ ਦਸਤਾਰ ਸਿਖਲਾਈ ਦਿੱਤੀ। ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ ਅਤੇ ਸੋਹਣੀਆਂ ਦਸਤਾਰਾਂ ਅਤੇ ਲੰਮੇ ਕੇਸ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ’ਚ ਸੁੰਦਰ ਦਸਤਾਰ ਮੁਕਾਬਲੇ ਵਿੱਚ ਰਣਧੀਰ ਸਿੰਘ ਨੇ ਪਹਿਲਾ ਸਥਾਨ , ਏਕਨੂਰ ਸਿੰਘ ਨੇ ਦੂਜਾ ਸਥਾਨ ਅਤੇ ਦਲਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿੱਚੋਂ ਗੁਰਜੋਤ ਸਿੰਘ ਨੇ ਪਹਿਲਾ ਸਥਾਨ, ਗੁਰਵਿੰਦਰ ਸਿੰਘ ਨੇ ਦੂਜਾ ਅਤੇ ਕੁਲਵੰਤ ਦਾਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਲੰਮੇ ਕੇਸ ਰੱਖਣ ਦਾ ਪ੍ਰਣ ਲਿਆ ਗਿਆ। ਜੇਤੂਆਂ ਨੂੰ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਦਸਤਾਰ, ਸਰਟੀਫਿਕੇਟ, ਟਰਾਫੀਆਂ, ਧਾਰਮਿਕ ਕਿਤਾਬਾਂ ਦੇਕ ਸਨਮਾਨਿਤ ਕੀਤਾ। ਉਨ੍ਹਾਂ ਗੁਰੂਆਂ ਦੇ ਜੀਵਨ ਅਤੇ ਸਿੱਖੀ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਗੁਰੂਘਰ ਦੇ ਪ੍ਰਧਾਨ ਮਨਪ੍ਰੀਤ ਸਿੰਘ , ਚਰਨਾ ਸਿੰਘ, ਕੌਰ ਸਿੰਘ ਮਾਨ, ਸਾਬਕਾ ਸਰਪੰਚ , ਛੱਜੂ ਸਿੰਘ ਧਾਲੀਵਾਲ, ਸੁਖਦੇਵ ਸਿੰਘ ਫੌਜੀ, ਲੀਲਾ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।