ਗੁਰਦੁਆਰਾ ਅਕੋਈ ਸਾਹਿਬ ਵਿੱਚ ਗੁਰਮਤਿ ਸਮਾਗਮ
ਪੱਤਰ ਪ੍ਰੇਰਕ ਮਸਤੂਆਣਾ ਸਾਹਿਬ, 15 ਜਨਵਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਮੂਲੋਵਾਲ ਤੋਂ ਅਕੋਈ ਸਾਹਿਬ ਵਿਖੇ ਆਮਦ ਕਰਨ ’ਤੇ (ਚਰਨ ਪਾਉਣ) ਨੂੰ ਸਮਰਪਿਤ ਗੁਰਦੁਆਰਾ ਅਕੋਈ ਸਾਹਿਬ ਵਿਖੇ ਗਿਆਰਾਂ ਰੋਜ਼ਾ ਗੁਰਮਤਿ ਸਮਾਗਮ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਕਰਵਾਇਆ...
ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 15 ਜਨਵਰੀ
ਗੁਰੂ ਗੋਬਿੰਦ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਮੂਲੋਵਾਲ ਤੋਂ ਅਕੋਈ ਸਾਹਿਬ ਵਿਖੇ ਆਮਦ ਕਰਨ ’ਤੇ (ਚਰਨ ਪਾਉਣ) ਨੂੰ ਸਮਰਪਿਤ ਗੁਰਦੁਆਰਾ ਅਕੋਈ ਸਾਹਿਬ ਵਿਖੇ ਗਿਆਰਾਂ ਰੋਜ਼ਾ ਗੁਰਮਤਿ ਸਮਾਗਮ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਜਿੱਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਗੁਰਦੁਆਰਾ ਸਾਹਿਬ ਅਤੇ ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ ਗਏ। ਨਗਰ ਕੀਰਤਨ ਦੌਰਾਨ ਸਕੂਲ ਦੇ ਬੱਚਿਆਂ ਤੇ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਢਾਡੀ ਜਥਿਆਂ ਵੱਲੋਂ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸੰਤ ਜਗਸੀਰ ਸਿੰਘ ਬਲਿਆਲ ਵਾਲੇ ਅਤੇ ਸੰਤ ਬਲਜੀਤ ਸਿੰਘ ਫੱਕਰ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਾਮ ਬਾਣੀ ਨਾਲ ਜੋੜਿਆ ਗਿਆ। ਉਨ੍ਹਾਂ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਜੀਵਨ ਬਾਰੇ ਦੱਸਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮੋਹਤਵਰਾਂ ਅਤੇ ਮਹਾਂਪੁਰਸ਼ਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੈਨੇਜਰ ਬਲਕਾਰ ਸਿੰਘ ਲੱਡੀ, ਸਾਧੂ ਸਿੰਘ, ਜਸਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ, ਮੈਨੇਜਰ ਹਰਵਿੰਦਰ ਸਿੰਘ ਚੰਗਾਲ, ਸਰਪੰਚ ਕਰਮਜੀਤ ਸ਼ਰਮਾ, ਭਾਈ ਮੋਹਨ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਮੰਗਾ ਸਿੰਘ, ਸਰਪੰਚ ਕੁਲਵਿੰਦਰ ਸਿੰਘ ਅਕੋਈ ਸਾਹਿਬ, ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿਲੋਂ, ਕੁਲਦੀਪ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ, ਬਾਬਾ ਪਿਆਰਾ ਸਿੰਘ, ਭਾਈ ਕੁਲਵੰਤ ਸਿੰਘ ਕੋਲਕੱਤਾ, ਭਾਈ ਬਲਵਿੰਦਰ ਸਿੰਘ, ਭਾਈ ਤਰੈਣਪਾਲ ਸਿੰਘ, ਭਾਈ ਪਰਵਿੰਦਰ ਸਿੰਘ, ਭਾਈ ਕਰਮਜੀਤ ਸਿੰਘ ਵੱਲੋਂ ਸਹਿਯੋਗ ਦਿੱਤਾ ਗਿਆ।

