ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਸ਼ਬਦ ਗਾਇਨ ਅਤੇ ਸੁੰਦਰ ਲਿਖਾਈ ਮੁਕਾਬਲੇ ਅੱਜ
Advertisement
ਬ੍ਰਹਮ ਗਿਆਨੀ ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਜੀ ਵਿੱਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ ਅਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਦੇਖ-ਰੇਖ ਹੇਠ 26 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਭਲਕੇ 25 ਅਕਤੂਬਰ ਨੂੰ ਵਿਦਿਆਰਥੀਆਂ ਦੇ ਸ਼ਬਦ ਗਾਇਨ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾ ਰਹੇ ਹਨ। ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਅਕਾਲ ਅਕੈਡਮੀਆਂ ਅਤੇ ਕਾਨਵੈਂਟ ਸਕੂਲਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਬ੍ਰਹਮ ਗਿਆਨੀ ਭਗਤ ਨਾਮਦੇਵ ਦੇ ਜਨਮ ਦਿਹਾੜੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਨੌਵੇਂ ਪਾਤਸ਼ਾਹ ਦੇ ਸਲੋਕਾਂ ’ਤੇ ਅਧਾਰਤ ਸੁੰਦਰ ਲਿਖਾਈ ਦੇ ਫਾਈਨਲ ਮੁਕਾਬਲੇ ਵੀ ਹੋ ਰਹੇ ਹਨ। ਮੁਕਾਬਲਿਆਂ ਦੇ ਜੇਤੂਆਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਕਦ ਇਨਾਮ ਦਿੱਤੇ ਜਾਣਗੇ। ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਇਨਾਮ ਅਤੇ ਅਧਿਆਪਕ ਇੰਚਾਰਜਾਂ ਦਾ ਵੀ ਸਨਮਾਨ ਹੋਵੇਗਾ।

 

Advertisement

Advertisement
Show comments