ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਗੁਰਦੁਆਰਾ ਹਰਿਗੋਬਿੰਦ ਪੁਰਾ ਸਾਹਿਬ ਵਿੱਚ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਣ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਕਰਾਨਾ ਸਮਾਗਮ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਮਤਿ ਸਮਾਗਮ ਪ੍ਰਬੰਧ ਕਮੇਟੀ ਦੇ...
Advertisement
ਗੁਰਦੁਆਰਾ ਹਰਿਗੋਬਿੰਦ ਪੁਰਾ ਸਾਹਿਬ ਵਿੱਚ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਣ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਕਰਾਨਾ ਸਮਾਗਮ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਮਤਿ ਸਮਾਗਮ ਪ੍ਰਬੰਧ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੇ ਨਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਰਾਜਵਿੰਦਰ ਸਿੰਘ ਲੱਕੀ, ਅਮਰਿੰਦਰ ਸਿੰਘ ਮੌਖਾ, ਗੁਰਪ੍ਰੀਤ ਸਿੰਘ ਤੇ ਹਰਭਜਨ ਸਿੰਘ ਭੱਟੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤੀ। ਉਪਰੰਤ ਸੁਸਾਇਟੀ ਵੱਲੋਂ ਚੱਲ ਰਹੀ ਲੜੀ ਅਧੀਨ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਹੋਏ ਵਿਸ਼ਾਲ ਕੀਰਤਨ ਦਰਬਾਰ ਦੀ ਆਰੰਭਤਾ ਭਾਈ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਾਹਿਬ ਨੇ ਕੀਤੀ। ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਜਥਿਆਂ ਨੂੰ ਕਮੇਟੀ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਹਮੀਰ ਸਿੰਘ, ਕੁਲਵੀਰ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ, ਸੁਖਵਿੰਦਰ ਸਿੰਘ ਭਾਈ ਲਾਲੋ ਸੁਸਾਇਟੀ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਸਮਾਗਮ ਲਈ ਮਾਤਾ ਰਾਜ ਕੌਰ, ਰਤਨ ਕੁਮਾਰ ਤੇ ਭੁਪਿੰਦਰ ਸਿੰਘ ਗੋਲਡੀ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ। ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸੁਸਾਇਟੀ ਸੇਵਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
Advertisement
Advertisement