ਪੰਜਾਬੀ ਯੂਨੀਵਰਸਿਟੀ ’ਚ ਗੁਰਮਤਿ ਸਿਖਲਾਈ ਕੈਂਪ
ਉਪ ਕੁਲਪਤੀ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ
Advertisement
ਪੱਤਰ ਪ੍ਰੇਰਕ
ਪਟਿਆਲਾ, 20 ਜੂਨ
Advertisement
ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ ਲਾਇਆ ਗਿਆ, ਜਿਸ ਦੀ ਸਮਾਪਤੀ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸ਼ਿਰਕਤ ਕੀਤੀ।
ਕੈਂਪ ਵਿੱਚ ਤੀਜੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਗੁਰਬਾਣੀ ਸੰਥਿਆ, ਸ਼ਬਦ ਕੀਰਤਨ, ਪੰਜਾਬੀ ਅੱਖਰਕਾਰੀ, ਗੁਰਮੁਖੀ ਪੇਂਟਿੰਗ, ਦਸਤਾਰ ਅਤੇ ਗਤਕਾ ਆਦਿ ਦੀ ਸਿੱਖਿਆ ਦਿੱਤੀ ਗਈ। ਡਾ. ਜਗਦੀਪ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਸੁਖਵਿੰਦਰ ਸਿੰਘ, ਸਕੱਤਰ ਡਾ. ਗੁਰਜੰਟ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਕੌਰ, ਜਸਵੀਰ ਸਿੰਘ ਜਵੱਦੀ, ਅਮਰਿੰਦਰ ਸਿੰਘ ਅਤੇ ਤੇਜਪਾਲ ਸਿੰਘ ਨੂੰ ਇਸ ਉਪਰਾਲੇ ਦੀ ਵਧਾਈ ਦਿੱਤੀ। ਕੈਂਪ ਵਿੱਚ ਬੱਚਿਆਂ, ਸਿਖਲਾਈ ਦੇਣ ਵਾਲੇ ਅਧਿਆਪਕਾਂ ਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।
Advertisement